ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਹਲਾਕ
09:01 AM Jun 15, 2024 IST
ਜਲੰਧਰ (ਪੱਤਰ ਪ੍ਰੇਰਕ):
Advertisement
ਇਥੇ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ’ਚ ਰਖਵਾਇਆ ਹੈ। ਜੀਆਰਪੀ ਜਲੰਧਰ ਦੇ ਸੁਰਾਨੁੱਸੀ ਸਬ-ਸਟੇਸ਼ਨ ਦੇ ਇੰਚਾਰਜ ਨਰਿੰਦਰ ਪਾਲ ਬੱਗਾ ਨੇ ਦੱਸਿਆ ਕਿ ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਰੇਲਵੇ ਲਾਈਨ ’ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਕਰਨ ਲਈ ਪੁਲੀਸ ਨੇ ਆਸ-ਪਾਸ ਦੇ ਲੋਕਾਂ ਨੂੰ ਉਸ ਦੀ ਫੋਟੋ ਅਤੇ ਕੱਪੜੇ ਵੀ ਦਿਖਾਏ ਪਰ ਪਛਾਣ ਨਹੀਂ ਹੋ ਸਕੀ। ਪੁਲੀਸ ਨੂੰ ਮ੍ਰਿਤਕ ਦੀ ਜੇਬ ਵਿੱਚੋਂ ਕੋਈ ਪਛਾਣ ਪੱਤਰ ਜਾਂ ਹੋਰ ਸਾਮਾਨ ਵੀ ਨਹੀਂ ਮਿਲਿਆ। ਜੇਕਰ 72 ਘੰਟਿਆਂ ਦੇ ਅੰਦਰ ਮ੍ਰਿਤਕ ਦੀ ਪਛਾਣ ਨਹੀਂ ਹੋਈ ਤਾਂ ਪੁਲੀਸ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਾ ਦੇਵੇਗੀ। ਉਦੋਂ ਤੱਕ ਪਛਾਣ ਲਈ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
Advertisement
Advertisement
Advertisement