ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੈਕਟਰ ਦੀ ਫੇਟ ਵੱਜਣ ਕਾਰਨ ਹਲਾਕ

08:28 AM Nov 14, 2023 IST

ਖੇਤਰੀ ਪ੍ਰਤੀਨਿਧ
ਪਟਿਆਲਾ, 13 ਨਵੰਬਰ
ਟਰੈਕਟਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਜਿਲੀ ਕੁਮਾਰ ਪੁੱਤਰ ਫਕੀਰ ਰਿਸ਼ੀਦੇਵ ਵਾਸੀ ਬਿਹਾਰ ਵਜੋਂ ਹੋਈ।
ਉਸ ਦੇ ਜੀਜੇ ਸੁਰੇਸ਼ ਰਿਸ਼ੀ ਦਾ ਦੱਸਣਾ ਹੈ ਕਿ ਬਜਿਲੀ ਕੁਮਾਰ ਜਦੋਂ ਆਪਣੇ ਦੋਸਤ ਵਜਿੈ ਕੁਮਾਰ ਵਾਸੀ ਸ਼ੁਤਰਾਣਾ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਗਿੱਲ ਪੈਲੇਸ ਸ਼ੁਤਰਾਣਾ ਕੋਲ਼ ਉਨ੍ਹਾਂ ਨੂੰ ਇੱਕ ਟਰੈਕਟਰ ਨੇ ਫੇਟ ਮਾਰ ਦਿੱਤੀ। ਇਸ ਦੌਰਾਨ ਉਸ ਦੇ ਸਾਲ਼ੇ ਬਜਿਲੀ ਕੁਮਾਰ ਦੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਜ਼ਖਮੀ ਹੋ ਗਿਆ।
ਉੱਧਰ ਇਸ ਸਬੰਧੀ ਸੁਰੇਸ਼ ਰਿਸ਼ੀ ਦੀ ਸ਼ਿਕਾਇਤ ਦੇ ਆਧਾਰ ’ਤੇ ਟਰੈਕਟਰ ਚਾਲਕ ਮੇਲਾ ਸਿੰਘ ਵਾਸੀ ਜਵਾਹਰਕੇ ਜਿਲਾ ਸੰਗਰੂਰ ਖ਼ਿਲਾਫ਼ ਧਾਰਾ 279, 304ਏ, 337, 338 ਅਤੇ 427 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ

ਸਮਾਣਾ (ਪੱਤਰ ਪ੍ਰੇਰਕ): ਸਮਾਣਾ-ਪਟਿਆਲਾ ਸੜਕ ’ਤੇ ਪਿੰਡ ਚੁੱਪਕੀ ਨੇੜੇ ਹੋਏ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਬਾਜ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਪਿੰਡ ਬਜਿਲਪੁਰ ਵਜੋਂ ਹੋਈ। ਪੁਲੀਸ ਨੇ ਹਾਦਸੇ ਸਬੰਧੀ ਸੁਖਵਿੰਦਰ ਸਿੰਘ ਨਿਵਾਸੀ ਨਰਵਾਨਾ (ਹਰਿਆਣਾ) ਅਤੇ ਗੁਰਮੀਤ ਸਿੰਘ ਨਿਵਾਸੀ ਪਿੰਡ ਮੋਹਲ (ਨਾਭਾ) ਖਿਲਾਫ ਮਾਮਲਾ ਦਰਜ ਕਰ ਲਿਆ। ਸਦਰ ਪੁਲੀਸ ਦੇ ਏ.ਐੱਸ.ਆਈ ਸਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਬਚਿੱਤਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਭਰਾ ਆਪਣੇ ਮੋਟਰਸਾਈਕਲ ’ਤੇ ਪਿੰਡ ਵੱਲੋਂ ਜਾ ਰਿਹਾ ਸੀ ਕਿ ਸਮਾਣਾ-ਪਟਿਆਲਾ ਸੜਕ ’ਤੇ ਦੋ ਕਾਰਾਂ ਦੀ ਟੱਕਰ ਹੋਈ। ਇਨ੍ਹਾਂ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਗੁਰਬਾਜ਼ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਮਾਣਾ ਉਪਰੰਤ ਪਟਿਆਲਾ ਦੇ ਹਸਪਤਾਲ ਲਜਿਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਪੁਲੀਸ ਨੇ ਹਾਦਸਾਗ੍ਰਸਤ ਕਾਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਪਰਿਵਾਰ ਹਵਾਲੇ ਕਰ ਦਿੱਤਾ ਗਿਆ।

ਹਾਦਸੇ ਵਿੱਚ ਸਕੂਟਰੀ ਸਵਾਰ ਦੀ ਮੌਤ

ਦੇਵੀਗੜ੍ਹ (ਪੱਤਰ ਪ੍ਰੇਰਕ): ਦੇਵੀਗੜ੍ਹ-ਪਹੇਵਾ ਰੋਡ ’ਤੇ ਬੀਤੇ ਦਿਨ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਦੁੱਧਨ ਗੁਜਰਾਂ ਨੇ ਥਾਣਾ ਜੁਲਕਾਂ ਵਿੱਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਰਵੀ ਆਪਣੇ ਮੋਟਰਸਾਈਕਲ ’ਤੇ ਦੇਵੀਗੜ੍ਹ ਦੇ ਸ਼ੈੱਲਰਾਂ ਕੋਲ ਜਾ ਰਿਹਾ ਸੀ। ਇਸੇ ਦੌਰਾਨ ਉਸ ਦੀ ਟੱਕਰ ਸਕੂਟਰੀ ਨਾਲ ਹੋ ਗਈ। ਇਸ ਹਾਦਸੇ ਵਿੱਚ ਉਸ ਦੇ ਭਰਾ ਦੀ ਮੌਕੇ ’ਤੇ ਮੌਤ ਹੋ ਗਈ। ਜੁਲਕਾਂ ਦੀ ਪੁਲੀਸ ਨੇ ਸੰਦੀਪ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਮਸੀਂਗਣ ਖਿਲਾਫ ਧਾਰਾ 27, 304 ਏ. ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement