ਸੜਕ ਹਾਦਸੇ ’ਚ ਹਲਾਕ
06:48 AM Aug 02, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 1 ਅਗਸਤ
ਨਕੋਦਰ ਰੋਡ ’ਤੇ ਇੱਕ ਟਿੱਪਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਹੁਲ ਵਾਸੀ ਪਿੰਡ ਸਰਾਰ (ਲਾਬੜਾ) ਕੰਮ ਲਈ ਜਲੰਧਰ ਵੱਲ ਜਾ ਰਿਹਾ ਸੀ ਕਿ ਰਵੀਦਾਸ ਚੌਕ ਨੇੜੇ ਉਸ ਨੂੰ ਰੇਤਾ ਬਜਰੀ ਵਾਲੇ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਭਾਰਗੋ ਕੈਂਪ ਪੁਲੀਸ ਸਟੇਸ਼ਨ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾੀ ਹੈ। ਟਿੱਪਰ ਚਾਲਕ ਵਾਹਨ ਛੱਡ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਕੇਸ ਦਰਜ ਕਰ ਕੇ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement