ਸੜਕ ਹਾਦਸੇ ’ਚ ਹਲਾਕ
06:41 AM Sep 23, 2023 IST
ਫਗਵਾੜਾ: ਇੱਥੇ ਨਕੋਦਰ ਰੋਡ ’ਤੇ ਮੋਟਰਸਾਈਕਲ ’ਤੇ ਸਵਾਰ ਵਿਅਕਤੀ ਨੂੰ ਟਰੱਕ ਚਾਲਕ ਵੱਲੋਂ ਫੇਟ ਮਾਰਨ ਕਾਰਨ ਉਸ ਦੀ ਹੋਈ ਮੌਤ ਹੋ ਗਈ। ਇਸ ਸਬੰਧ ’ਚ ਸਤਨਾਮਪੁਰਾ ਪੁਲੀਸ ਨੇ ਟਰੱਕ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਚਓ ਸਤਨਾਮਪੁਰਾ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਸਿੰਘ ਨੇ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਵੱਡੇ ਭਰਾ ਸਤਨਾਮ ਸਿੰਘ ਨੂੰ ਟਰੱਕ ਚਾਲਕ ਨੇ ਟੱਕਰ ਮਾਰੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਬਲਦੇਵ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement