For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਹਲਾਕ

08:22 AM May 30, 2024 IST
ਸੜਕ ਹਾਦਸੇ ਵਿੱਚ ਹਲਾਕ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਮਈ
ਥਾਣਾ ਜਮਾਲਪੁਰ ਦੇ ਇਲਾਕੇ ਚੰਡੀਗੜ੍ਹ ਰੋਡ ਨੇੜੇ ਮੰਗਲੀ ਕੱਟ ਰਾਮਗੜ੍ਹ ਕੋਲ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਕੂਟਰ ’ਤੇ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਰੋਹਿਨ ਐਗਰਿੰਸ਼ ਵਾਸੀ ਸੈਕਟਰ 32 ਚੰਡੀਗੜ੍ਹ ਰੋਡ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ ’ਤੇ ਰਮੇਸ਼ ਕੁਮਾਰ (28) ਨਾਲ ਜਾ ਰਿਹਾ ਸੀ ਤਾਂ ਮੰਗਲੀ ਕੱਟ ਨੇੜੇ ਕਿਸੇ ਅਣਪਛਾਤੇ ਚਾਲਕ ਨੇ ਆਪਣਾ ਤੇਜ਼ ਰਫ਼ਤਾਰੀ ਵਾਹਨ ਅਣਗਹਿਲੀ ਨਾਲ ਉਨ੍ਹਾਂ ਦੇ ਵਿੱਚ ਮਾਰਿਆ, ਜਿਸ ਕਾਰਨ ਦੋਵੇਂ ਜਣੇ ਡਿੱਗ ਪਏ। ਅਣਪਛਾਤਾ ਚਾਲਕ ਵਾਹਨ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦੌਰਾਨ ਜ਼ਖ਼ਮੀ ਹਾਲਤ ਵਿੱਚ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਰਮੇਸ਼ ਕੁਮਾਰ ਦੀ ਮੌਤ ਹੋ ਗਈ। ਥਾਣੇਦਾਰ ਬਰਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement