ਸੜਕ ਹਾਦਸੇ ਵਿੱਚ ਹਲਾਕ
09:53 AM Sep 24, 2024 IST
ਪੱਤਰ ਪ੍ਰੇਰਕ
ਬਠਿੰਡਾ, 23 ਸਤੰਬਰ
ਸ਼ਹਿਰ ਦੇ ਬੀਬੀ ਵਾਲਾ ਪੁਲ ’ਤੇ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਵੇਰੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਮੌਕੇ ’ਤੇ ਪੁੱਜੇ ਤੇ ਹਾਦਸੇ ਬਾਰੇ ਥਾਣਾ ਕੈਂਟ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ। ਇਸ ਦੌਰਾਨ ਪੁੱਜੀ ਪੁਲੀਸ ਨੇ ਆਪਣੀ ਹਾਜ਼ਰੀ ਵਿੱਚ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ। ਪੁਲੀਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Advertisement
Advertisement