ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ’ਚ ਹਲਾਕ

07:23 AM Oct 18, 2024 IST

ਸੁਭਾਸ਼ ਚੰਦਰ
ਸਮਾਣਾ, 17 ਅਕਤੂਬਰ
ਇੱਥੇ ਚੀਕਾ ਸੜਕ ’ਤੇ ਪਿੰਡ ਬਦਨਪੁਰ ਨੇੜੇ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ। ਪੁਲੀਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲੀਸ ਦੇ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਾਮਰਾਜ (70) ਦੇ ਪੁੱਤਰ ਸੰਦੀਪ ਸਿੰਘ ਵਾਸੀ ਤੇਜ਼ ਕਲੋਨੀ ਸਮਾਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਪਿਤਾ ਸਮਾਣਾ ਤੋਂ ਮੋਟਰਸਾਈਕਲ ਤੇ ਬੁੱਧਵਾਰ ਸਵੇਰੇ ਚੀਕਾ ਵੱਲ ਜਾ ਰਿਹਾ ਸੀ। ਪਿੰਡ ਬਦਨਪੁਰ ਨੇੜੇ ਸਾਹਮਣੇ ਤੋਂ ਆ ਰਹੇ ਟਰੱਕ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਮੋਟਰਸਾਈਕਲ ਸਣੇ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਿਆ। ਉਨ੍ਹਾਂ ਨੂੰ ਇਲਾਜ ਲਈ ਪਹਿਲਾਂ ਸਮਾਣਾ ਤੇ ਫਿਰ ਪਟਿਆਲਾ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲੀਸ ਵੱਲੋਂ ਫ਼ਰਾਰ ਹੋਏ ਟਰੱਕ ਚਾਲਕ ਦਲੀਪ ਸਿੰਘ (ਯੂਪੀ) ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement