ਨੌਜਵਾਨ ਦੀ ਗਲਾ ਵੱਢ ਕੇ ਹੱਤਿਆ
07:11 AM May 31, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 30 ਮਈ
ਪਿੰਡ ਰਹੂੜਿਆਂਵਾਲੀ ਵਿਖੇ ਹਰਪ੍ਰੀਤ ਸਿੰਘ (23) ਦੀ ਗਰਦਨ ਵੱਢ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਕਾਤਲ ਘਟਨਾ ਸਥਾਨ ਤੋਂ ਫਰਾਰ ਹੋ ਗਏ। ਮ੍ਰਿਤਕ ਮਜ਼ਦੂਰੀ ਦਾ ਕੰਮ ਕਰਦਾ ਸੀ ਜੋ ਆਪਣੇ ਪਿਤਾ ਦੀ ਬਾਈਕ ਦੀ ਚਾਬੀ ਲੈ ਕੇ ਪਿੰਡ ਦੇ ਅੱਡੇ ਦੀ ਇਕ ਦੁਕਾਨ ’ਤੇ ਗਿਆ ਸੀ। ਮ੍ਰਿਤਕ ਦੇ ਚਾਚੇ ਬਲਕਰਨ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦਾ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਸੀ। ਉਸਨੇ ਦੱਸਿਆ ਕਿ ਉਥੇ ਪਿੰਡ ਦੇ ਦੋ ਮੁੰਡਿਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਰਪ੍ਰੀਤ ਦੀਆਂ ਦੋ ਭੈਣਾਂ ਸਨ ਜਿਨ੍ਹਾਂ ਵਿੱਚੋਂ ਇਕ ਭੈਣ ਦਾ ਕੁੱਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।
Advertisement
Advertisement