ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ’ਚ ਜਲੰਧਰ ਵਾਸੀ ਦੋ ਭਰਾਵਾਂ ਦੀ ਹੱਤਿਆ

11:30 AM Aug 11, 2023 IST

ਸ਼ਿਮਲਾ, 11 ਅਗਸਤ
ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਪੰਜਾਬ ਦੇ ਜਲੰਧਰ ਦੇ ਦੋ ਭਰਾਵਾਂ ਦਾ ਕਥਿਤ ਤੌਰ 'ਤੇ ਪੈਸੇ ਦੇ ਝਗੜੇ ਕਾਰਨ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਵੀਰਵਾਰ ਸ਼ਾਮ ਨੂੰ ਨਾਲਾਗੜ੍ਹ ਵਿਖੇ ਵਾਪਰੀ। ਮ੍ਰਿਤਕਾਂ ਦੀ ਪਛਾਣ ਵਰੁਣ, ਜੋ ਜ਼ਿਲ੍ਹੇ ਵਿੱਚ ਇਲੈਕਟ੍ਰੀਸ਼ੀਅਨ ਸੀ ਅਤੇ ਕੁਨਾਲ ਵਜੋਂ ਹੋਈ ਹੈ।ਮ੍ਰਿਤਕ ਭਰਾਵਾਂ ਦੇ ਮਾਮੇ ਲੋਕੇਸ਼ ਨੇ ਪੁਲੀਸ ਨੂੰ ਦੱਸਿਆ ਕਿ ਪੰਜਾਬ ਦੇ ਨਕੋਦਰ ਇਲਾਕੇ ਦੇ ਰਹਿਣ ਵਾਲੇ ਗੌਰਵ ਗਿੱਲ ਨੇ ਪੈਸਿਆਂ ਦੇ ਵਿਵਾਦ ਕਾਰਨ ਉਸ ਦੇ ਭਾਣਜਿਆਂ ਨੂੰ ਮਿਲਣ ਲਈ ਬੁਲਾਇਆ ਸੀ, ਜਦੋਂ ਦੋਵੇਂ ਭਰਾਵਾਂ ਨੇ ਗਿੱਲ ਨੂੰ ਮਿਲਣ ਲਈ ਨਕੋਦਰ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੂੰ ਨਾਲਾਗੜ੍ਹ-ਰਾਮਸ਼ਹਿਰ ਰੋਡ 'ਤੇ ਇਕ ਜਗ੍ਹਾ 'ਤੇ ਆਉਣ ਲਈ ਕਿਹਾ ਗਿਆ, ਜਿੱਥੇ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਵਰੁਣ ਅਤੇ ਕੁਨਾਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਵੇਂ ਭਰਾ ਸੜਕ 'ਤੇ ਪਏ ਮਿਲੇ ਅਤੇ ਪੁਲੀਸ ਉਨ੍ਹਾਂ ਨੂੰ ਹਸਪਤਾਲ ਲੈ ਗਈ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਕਰਾਰ ਦੇ ਦਿੱਤਾ।

Advertisement

ਜਲੰਧਰ(ਹਤਿੰਦਰ ਮਹਿਤਾ): ਦੋਵੇਂ ਭਰਾ ਨਕੋਦਰ ਤਹਿਸੀਲ ਦੇ ਪਿੰਡ ਖੀਵਾਂ ਦੇ ਸਨ। ਵਰੁਣ ਅਤੇ ਕੁਨਾਲ ਨਾਲਾਗੜ੍ਹ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੇ ਸਨ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਦੋਵਾਂ ਭਰਾਵਾਂ ਨੂੰ ਮਾਰਨ ਤੋਂ ਪਹਿਲਾ ਉਨ੍ਹਾਂ ਦੀ ਰੇਕੀ ਵੀ ਕੀਤੀ ਸੀ ਤੇ ਨਾਲਾਗੜ੍ਹ-ਰਾਮਸ਼ਹਿਰ ਸੜਕ ’ਤੇ ਸਥਿਤ ਪ੍ਰੀਤ ਕਲੋਨੀ ਦੇ ਨੇੜੇ ਸ਼ਰੇਆਮ ਦੋਵਾਂ ਭਰਾਵਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਹਮਲਾਵਰਾਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ।

Advertisement
Advertisement