ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੱਠਾ ਮਾਲਕਾਂ ਵੱਲੋਂ ਮੀਤ ਹੇਅਰ ਦੇ ਹੱਕ ਵਿੱਚ ਰੈਲੀ

07:20 AM May 21, 2024 IST
ਪਿੰਡ ਭਸੌੜ ਵਿੱਚ ਰੈਲੀ ਕਰਦੇ ਹੋਏ ਭੱਠਾ ਮਾਲਕ ਐਸੋਸੀਏਸ਼ਨ ਦੇ ਅਹੁਦੇਦਾਰ। -ਫੋਟੋ: ਰਿਸ਼ੀ

ਪੱਤਰ ਪ੍ਰੇਰਕ
ਧੂਰੀ, 20 ਮਈ
ਭੱਠਾ ਮਾਲਕ ਐਸੋਸੀਏਸ਼ਨ ਨੇ ਜਥੇਬੰਦੀ ਦੇ ਸੀਨੀਅਰ ਆਗੂ ਜੁਗਤੇਜ ਸਿੰਘ ਪੁੰਨਾਵਾਲ ਦੀ ਅਗਵਾਈ ਹੇਠ ਪਿੰਡ ਭਸੌੜ ਦੇ ਭੱਠੇ ’ਤੇ ਕੀਤੀ ਪ੍ਰਭਾਵਸ਼ਾਲੀ ਰੈਲੀ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਚੋਣ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ, ਬਲਾਕ ਪ੍ਰਧਾਨ ਗੁਰਤੇਜ ਸਿੰਘ ਤੇਜੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਭੱਠਾ ਮਾਲਕ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਅਤੇ ਜ਼ਿਲ੍ਹਾ ਆਗੂ ਜੁਗਤੇਜ ਸਿੰਘ ਪੁੰਨਾਵਾਲ ਨੇ ਕਿਹਾ ਕਿ ਲੰਬੇ ਸਮੇਂ ਤੋਂ ਭੱਠਾ ਮਾਲਕਾਂ ਨੂੰ ਦਰਪੇਸ਼ ਮੰਗਾਂ ਮਸਲਿਆਂ ਮਾਈਨਿੰਗ ਰੇੜਕਾ, ਪ੍ਰਦੂਸ਼ਨ ਕੰਟਰੋਲ ਨਾਲ ਸਬੰਧਤ ਮਾਮਲੇ ਅਤੇ ਰਿਸ਼ਵਤਖੋਰੀ ਨੂੰ ਨੱਥ ਪਾਉਣ ਦੇ ਮਾਮਲੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੱਲ ਕੀਤੇ ਹਨ ਜਿਸ ਕਰਕੇ ਉਨ੍ਹਾਂ ‘ਆਪ’ ਉਮੀਦਵਾਰ ਨੂੰ ਸਮਰਥਨ ਦਾ ਫੈਸਲਾ ਲਿਆ ਹੈ। ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੇਮ ਗੁਪਤਾ, ਆਗੂ ਸੁਭਾਸ਼ ਗੁਪਤਾ, ਰੌਕੀ ਤੇ ਬਲਵਿੰਦਰ ਸਿੰਘ ਘਨੌਰੀ ਆਦਿ ਹਾਜ਼ਰ ਸਨ।

Advertisement

Advertisement