ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੱਠਾ ਮਜ਼ਦੂਰਾਂ ਨੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੱਢਿਆ

07:16 AM May 06, 2024 IST
ਚੀਮਾ ਵਿੱਚ ਮੋਟਰਸਾਈਕਲ ਮਾਰਚ ਲਈ ਰਵਾਨਾ ਹੋਣ ਮੌਕੇ ਭੱਠਾ ਮਜ਼ਦੂਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਮਈ
ਘੱਟੋ ਘੱਟ ਉਜਰਤਾਂ ਲਾਗੂ ਕਰਾਉਣ ਸਮੇਤ ਹੋਰ ਮੰਗਾਂ ਦਾ ਹੱਲ ਨਾ ਹੋਣ ਤੋਂ ਖਫ਼ਾ ਭੱਠਾ ਮਜ਼ਦੂਰਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਮੋਟਰਸਾਈਕਲ ਅਤੇ ਸਾਈਕਲ ਮਾਰਚ ਕੱਢਿਆ ਗਿਆ ਅਤੇ ਭਲਕੇ 6 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਗਾਉਣ ਵਾਲੇ ਪੱਕੇ ਮੋਰਚੇ ਲਈ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਗਿਆ। ਪੱਕੇ ਮੋਰਚੇ ਲਈ ਭਲਕੇ 6 ਮਈ ਨੂੰ ਭੱਠਾ ਮਜ਼ਦੂਰ ਆਪਣੇ ਰਾਸ਼ਨ-ਪਾਣੀ ਸਮੇਤ ਡੀ.ਸੀ. ਦਫ਼ਤਰ ਅੱਗੇ ਪੁੱਜਣਗੇ।
ਵੱਖ-ਵੱਖ ਪਿੰਡਾਂ ਵਿਚ ਮਾਰਚ ਕੱਢਣ ਤੋਂ ਬਾਅਦ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਚਰਨਜੀਤ ਸਿੰਘ ਹਿਮਾਯੂਪੁਰਾ ਨੇ ਦੱਸਿਆ ਕਿ ਮਾਰਚ-2024 ਦੀਆਂ ਘੱਟੋ-ਘੱਟ ਉਜਰਤਾਂ ਲਾਗੂ ਕਰਾਉਣ ਅਤੇ ਮਸ਼ੀਨੀ ਗਾਰੇ ਦਾ ਰੇਟ ਘੱਟੋ ਘੱਟ ਉਜਰਤਾਂ ਵਿੱਚ ਦਰਜ ਕਰਾਉਣ ਸਮੇਤ ਮੰਗਾਂ ਪੂਰੀਆਂ ਕਰਾਉਣ ਲਈ ਜ਼ਿਲ੍ਹਾ ਭਰ ਦੇ ਭੱਠਾ ਮਜ਼ਦੂਰਾਂ ਵੱਲੋਂ 29 ਅਪਰੈਲ ਨੂੰ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਪਰ ਕੋਈ ਸੁਣਵਾਈ ਨਹੀਂ ਹੋਈ। ਮੁੜ 3 ਮਈ ਨੂੰ ਜ਼ਿਲ੍ਹਾ ਭਰ ਦੇ ਭੱਠਾ ਮਜ਼ਦੂਰ ਮੁੜ ਡੀ.ਸੀ. ਅੱਗੇ ਧਰਨੇ ’ਤੇ ਡਟੇ ਰਹੇ ਅਤੇ ਸਹਾਇਕ ਕਿਰਤ ਕਮਿਸ਼ਨਰ ਦੀ ਅਗਵਾਈ ਹੇਠ ਭੱਠਾ ਮਾਲਕ ਐਸੋਸੀਏਸ਼ਨ ਅਤੇ ਭੱਠਾ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਹੋਈ ਜੋ ਬੇਸਿੱਟਾ ਰਹੀ। ਇਸ ਮਗਰੋਂ ਯੂਨੀਅਨ ਵੱਲੋਂ ਲਏ ਫੈਸਲੇ ਅਨੁਸਾਰ ਦੋ ਦਿਨ ਵੱਖ-ਵੱਖ ਪਿੰਡਾਂ ਵਿੱਚ ਮੋਟਰ ਸਾਈਕਲ ਮਾਰਚ ਤੇ ਸਾਈਕਲ ਮਾਰਚ ਕੱਢਿਆ ਗਿਆ। ਇਸ ਦੌਰਾਨ ਜਿੱਥੇ ਮਜ਼ਦੂਰ ਵਰਗ ਨੂੰ 6 ਮਈ ਦੇ ਪੱਕੇ ਮੋਰਚੇ ਲਈ ਲਾਮਬੰਦ ਕੀਤਾ ਗਿਆ ਉੱਥੇ ਭੱਠਾ ਮਜ਼ਦੂਰਾਂ ਨੂੰ ਹੋ ਰਹੀ ਬੇਇਨਸਾਫ਼ੀ ਬਾਰੇ ਜਾਣੂ ਕਰਵਾਇਆ ਗਿਆ। ਹਿਮਾਯੂਪੁਰਾ ਨੇ ਦੱਸਿਆ ਕਿ ਚੀਮਾ, ਲੌਂਗੋਵਾਲ, ਸ਼ੇਰੋਂ, ਨਮੋਲ, ਜਖੇਪਲ ਆਦਿ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ 6 ਮਈ ਨੂੰ ਭੱਠਾ ਮਜ਼ਦੂਰ ਰਾਸ਼ਨ-ਪਾਣੀ, ਲੱਕੜਾ ਆਦਿ ਸਮੇਤ ਡੀ.ਸੀ. ਦਫ਼ਤਰ ਅੱਗੇ ਪੁੱਜਣਗੇ ਅਤੇ ਪੱਕਾ ਮੋਰਚਾ ਲਗਾਇਆ ਜਾਵੇਗਾ। ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਭੱਠਾ ਮਜ਼ਦੂਰ ਪੱਕੇ ਮੋਰਚੇ ’ਤੇ ਡਟੇ ਰਹਿਣਗੇ।

Advertisement

Advertisement
Advertisement