ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਮ ਤੇ ਪੂਤਿਨ ਦੀ ਮੁਲਾਕਾਤ: ਉੱਤਰੀ ਕੋਰੀਆ ਨੇ ਯੂਕਰੇਨ ਖ਼ਿਲਾਫ਼ ਜੰਗ ਲਈ ਰੂਸ ਨੂੰ ਪੂਰਾ ਸਮਰਥਨ ਦਿੱਤਾ

11:48 AM Sep 13, 2023 IST
featuredImage featuredImage

ਸਿਓਲ, 13 ਸਤੰਬਰ
ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਇਕ ਦੂਜੇ ਨੂੰ ਮਿਲੇ। ਇਸ ਦੌਰਾਨ ਕਿਮ ਨੇ ਯੂਕਰੇਨ ਖਿਲਾਫ਼ ਰੂਸ ਦੀ ਜੰਗ ਨੂੰ ਪੂਰਾ ਸਮਰਥਨ ਦਿੱਤਾ। ਇਸ ਮੁਲਾਕਾਤ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਅੱਜ ਸਵੇਰੇ ਸਮੁੰਦਰ ਵੱਲ ਦੋ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਨੇ 2022 ਦੀ ਸ਼ੁਰੂਆਤ ਤੋਂ ਹਥਿਆਰਾਂ ਦੇ ਪ੍ਰੀਖਣ ਨੂੰ ਫਿਰ ਤੋਂ ਤੇਜ਼ ਕਰ ਦਿੱਤਾ ਹੈ। ਇਨ੍ਹਾਂ ਪ੍ਰੀਖਣਾਂ ਤੋਂ ਪਤਾ ਲੱਗਦਾ ਹੈ ਕਿ ਅਜਿਹੇ ਸਮੇਂ ਜਦੋਂ ਦੁਨੀਆ ਭਰ ਦੇ ਦੇਸ਼ਾਂ ਦਾ ਧਿਆਨ ਯੂਕਰੇਨ 'ਤੇ ਰੂਸ ਦੇ ਹਮਲੇ ਵੱਲ ਹੈ, ਉੱਤਰੀ ਕੋਰੀਆ ਸਥਿਤੀ ਦਾ ਫਾਇਦਾ ਉਠਾ ਕੇ ਆਪਣੇ ਹਥਿਆਰਾਂ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Advertisement

Advertisement