ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਮ ਵੱਲੋਂ ਦੱਖਣੀ ਕੋਰੀਆ ਨੂੰ ਪਰਮਾਣੂ ਹਮਲਿਆਂ ਨਾਲ ਤਬਾਹ ਕਰਨ ਦੀ ਧਮਕੀ

07:23 AM Oct 05, 2024 IST

ਸਿਓਲ, 4 ਅਕਤੂਬਰ
ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉੱਨ ਨੇ ਦੱਖਣੀ ਕੋਰੀਆ ਖਿਲਾਫ਼ ਪਰਮਾਣੂ ਹਥਿਆਰ ਵਰਤਣ ਦੀ ਧਮਕੀ ਦਿੱਤੀ ਹੈ। ਕੋਰਿਆਈ ਆਗੂ ਨੇ ਕਿਹਾ ਕਿ ਜੇ ਉਨ੍ਹਾਂ ਦੇ ਮੁਲਕ ਨੂੰ ਉਕਸਾਇਆ ਗਿਆ ਤਾਂ ਉਹ ਦੱਖਣੀ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ। ਉੱਨ ਨੇ ਇਹ ਧਮਕੀ ਦੱਖਣ ਕੋਰਿਆਈ ਆਗੂਆਂ ਦੀ ਉਸ ਚੇਤਾਵਨੀ ਦੇ ਸੰਦਰਭ ਵਿਚ ਦਿੱਤੀ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਜੇ ਉੱਤਰੀ ਕੋਰੀਆ ਨੇ ਪਰਮਾਣੂ ਹਥਿਆਰ ਵਰਤੇ ਤਾਂ ਕਿਮ ਹਕੂਮਤ ਡਿੱਗ ਜਾਵੇਗੀ। ਸੱਜਰੀਆਂ ਟਿੱਪਣੀਆਂ ਉੱਤਰੀ ਕੋਰੀਆ ਵੱਲੋਂ ਇਕ ਹੋਰ ਪਰਮਾਣੂ ਟਿਕਾਣੇ ਦਾ ਐਲਾਨ ਕਰਨ ਤੇ ਮਿਜ਼ਾਈਲ ਪ੍ਰੀਖਣ ਜਾਰੀ ਰੱਖਣ ਮਗਰੋਂ ਸਾਹਮਣੇ ਆਈਆਂ ਹਨ। -ਏਪੀ

Advertisement

Advertisement