For the best experience, open
https://m.punjabitribuneonline.com
on your mobile browser.
Advertisement

ਰਾਜਾ ਵੜਿੰਗ ਨੇ ਲੋਕਾਂ ਨੂੰ ਦੀਵੇ, ਬੱਤੀਆਂ, ਤੇਲ ਤੇ ਮਠਿਆਈ ਵੰਡੀ

08:42 AM Jan 22, 2024 IST
ਰਾਜਾ ਵੜਿੰਗ ਨੇ ਲੋਕਾਂ ਨੂੰ ਦੀਵੇ  ਬੱਤੀਆਂ  ਤੇਲ ਤੇ ਮਠਿਆਈ ਵੰਡੀ
ਗਿੱਦੜਬਾਹਾ ਵਿੱਚ ਘਰ-ਘਰ ਵਿੱਚ ਜਾ ਕੇ ਪ੍ਰਸ਼ਾਦ ਵੰਡਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ।
Advertisement

ਸ਼ਗਨ ਕਟਾਰੀਆ
ਬਠਿੰਡਾ, 21 ਜਨਵਰੀ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਯੁੱਧਿਆ (ਉੱਤਰ ਪ੍ਰਦੇਸ਼) ਵਿੱਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਪਹਿਲਾਂ ਆਪਣੇ ਵਿਧਾਨ ਸਭਾ ਹਲਕੇ ਗਿੱਦੜਬਾਹਾ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਮਨੁੱਖੀ ਸਾਂਝ ਦਾ ਸੁਨੇਹਾ ਦਿੱਤਾ। ਗੌਰਤਲਬ ਹੈ ਕਿ ਕਾਂਗਰਸ ਪਾਰਟੀ ਦੀ ਕੌਮੀ ਲੀਡਰਸ਼ਿਪ ਨੇ ‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਲਈ ਮਿਲੇ ਸੱਦੇ ਨੂੰ ਇਹ ਕਹਿ ਕੇ ਠੁਕਰਾਇਆ ਹੈ ਕਿ ਇਸ ਉਦਘਾਟਨੀ ਸਮਾਗਮ ਨੂੰ ਭਾਜਪਾ ਆਪਣੇ ਸਿਆਸੀ ਮੁਫ਼ਾਦ ਲਈ ਵਰਤ ਰਹੀ ਹੈ। ਇਸ ਲਈ ਘਰ-ਘਰ ਜਾ ਕੇ ਦੀਵੇ, ਬੱਤੀਆਂ, ਤੇਲ, ਮਠਿਆਈ ਦੀ ਪੈਕਿੰਗ ਸਮੇਤ ਵਧਾਈ ਕਾਰਡ ਵੰਡੇ ਜਾ ਰਹੇ ਹਨ।
ਪ੍ਰਾਣ ਪ੍ਰਤਿਸ਼ਠਾ ਸਮਾਮਗ ਬਾਰੇ ਗੱਲ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਭਾਰਤ ਲਈ ਇਹ ਮਹਾਨ ਅਤੇ ਜਸ਼ਨ ਮਨਾਉਣ ਦਾ ਦਿਹਾੜਾ ਹੈ।’ ਉਨ੍ਹਾਂ ਦਾ ਕਹਿਣਾ ਹੈ ਕਿ ‘ਰਾਮ ਮੰਦਰ ਦਾ ਨਿਰਮਾਣ ਅਤੇ ਉਦਘਾਟਨ ਇੱਕ ਇਤਿਹਾਸਕ ਘਟਨਾ ਹੈ ਤੇ ਇਸ ਪਾਵਨ ਦਿਹਾੜੇ ਮੌਕੇ ਸਮੁੱਚੀ ਲੋਕਾਈ ਨੂੰ ਸਾਰੇ ਮਤਭੇਦ ਪਾਰ ਕਰਦਿਆਂ, ਇਕਜੁੱਟ ਹੋ ਕੇ ਸਦਭਾਵਨਾ ਦਾ ਸੁਨੇਹਾ ਦੇਣਾ ਚਾਹੀਦਾ ਹੈ।’ ਉਨ੍ਹਾਂ ਆਖਿਆ ਕਿ ‘ਸ੍ਰੀ ਰਾਮ ਕਿਸੇ ਵਿਸ਼ੇਸ਼ ਭਾਈਚਾਰੇ ਦੇ ਦੇਵਤਾ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਇੱਕ ਸਤਿਕਾਰਯੋਗ ਹਸਤੀ ਹਨ।’ ਇਸ ਮੌਕੇ ਸ੍ਰੀ ਵੜਿੰਗ ਨੇ ਅਰਦਾਸ ਕੀਤੀ ਕਿ ਭਗਵਾਨ ਰਾਮ ਦਾ ਆਸ਼ੀਰਵਾਦ ਗਿੱਦੜਬਾਹਾ ਸਮੇਤ ਕੁੱਲ ਦੁਨੀਆ ਦੇ ਲੋਕਾਂ ’ਤੇ ਸਦਾ ਬਣਿਆ ਰਹੇ। ਇਸ ਸਬੰਧ ’ਚ ਸ੍ਰੀ ਵੜਿੰਗ ਨੇ ਆਪਣੇ ਹਲਕੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਪ੍ਰਸ਼ਾਦ ਵੰਡਿਆ।
ਦੱਸਣਾ ਬਣਦਾ ਹੈ ਕਿ ਕਾਂਗਰਸ ਵੱਲੋਂ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਭਾਜਪਾ ਦਾ ਨਿੱਜੀ ਸਮਾਗਮ ਦੱਸਿਆ ਜਾ ਰਿਹਾ ਹੈ ਪਰ ਕਾਂਗਰਸ ਦੇ ਸੂਬਾ ਪ੍ਰਧਾਨ ਵੱਲੋਂ ਖੇਤਰ ਵਾਸੀਆਂ ਨਾਲ ਇਸ ਸਮਾਗਮ ਸਬੰਧੀ ਮੁਲਾਕਾਤ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਲੋਕਾਂ ਵਲੋਂ ਹਾਂ ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ।

Advertisement

Advertisement
Author Image

Advertisement
Advertisement
×