ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿੰਗਜ਼ ਇਲੈਵਨ ਕਲੱਬ ਨੇ ਜਿੱਤਿਆ ਹਾਕੀ ਕੱਪ

10:47 AM Jan 08, 2025 IST
ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ

ਸੁਖਵੀਰ ਸਿੰਘ

ਕੈਲਗਰੀ: ਕਿੰਗਜ਼ ਇਲੈਵਨ ਫੀਲਡ ਹਾਕੀ ਸੁਸਾਇਟੀ ਵੱਲੋਂ ਕੈਲਗਰੀ ਦੇ ਖਾਲਸਾ ਸਕੂਲ ਵਿੱਚ ਦੋ ਰੋਜ਼ਾ ਪ੍ਰੋ ਟੈਕਸ ਬਲੌਕ ਕਿੰਗਜ਼ ਫੀਲਡ ਹਾਕੀ ਕੱਪ ਕਰਵਾਇਆ ਗਿਆ। ਇਸ ਵਿੱਚ ਮੇਜ਼ਬਾਨ ਟੀਮ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਨੇ ਪਹਿਲਾ ਅਤੇ ਅਕਾਲ ਵਾਰੀਅਰਜ਼ ਫੀਲਡ ਹਾਕੀ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦੋਵੇਂ ਦਿਨਾਂ ਦੌਰਾਨ ਰੋਚਕ ਮੈਚ ਹੋਏ ਅਤੇ ਫਾਈਨਲ ਮੈਚ ਅਕਾਲ ਵਾਰੀਅਰਜ਼ ਫੀਲਡ ਹਾਕੀ ਕਲੱਬ ਤੇ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਦੀ ਟੀਮ 5-4 ਦੇ ਫਰਕ ਨਾਲ ਜੇਤੂ ਰਹੀ। ਛੋਟੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਉਨ੍ਹਾਂ ਦੇ ਵੀ ਮੈਚ ਕਰਵਾਏ ਗਏ।
ਕਲੱਬ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਔਜਲਾ ਨੇ ਸਾਰੇ ਖਿਡਾਰੀਆਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਨਾਮ ਵੰਡ ਸਮਾਗਮ ਵਿੱਚ ਅਲਬਰਟਾ ਦੇ ਪ੍ਰੀਮੀਅਰ ਦੇ ਸਲਾਹਕਾਰ ਹੈਪੀ ਮਾਨ ਸ਼ਾਮਲ ਹੋਏ। ਵਾਰਡ ਪੰਜ ਤੋਂ ਕੌਂਸਲਰ ਰਾਜ ਧਾਲੀਵਾਲ ਨੇ ਨਾਰਥ ਈਸਟ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਬਾਰੇ ਜਾਣਕਾਰੀ ਦਿੱਤੀ। ਗੁਰਦੁਆਰਾ ਦਸਮੇਸ਼ ਕਲਚਰਲ ਸੈਂਟਰ ਦੀ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਨੇ ਵੀ ਇਸ ਮੌਕੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਕੀ ਕੋਚ ਜੱਗੀ ਧਾਲੀਵਾਲ, ਅੰਪਾਇਰ ਓਂਕਾਰ ਸਿੰਘ ਢੀਂਡਸਾ, ਸ਼ਮਸ਼ੇਰ ਸਿੰਘ ਗਿੱਲ, ਦਲਜੀਤ ਪੁਰਬਾ, ਪਰਮਿੰਦਰ ਭੰਗੂ, ਸੁੱਖਾ ਗਿੱਲ, ਕੰਵਰਵੀਰ ਸਰਾਓ, ਪਹਿਲਵਾਨ ਛਿੰਦਾ ਪੱਟੀ, ਹਰੀ ਘਈ, ਜਸਕਰਨ ਗਿੱਲ, ਜਤਿੰਦਰ ਸਿੰਘ ਤਤਲਾ, ਹਾਕੀ ਖਿਡਾਰੀ ਨਿਰਭੈ ਧਾਲੀਵਾਲ ਅਤੇ ਕਰਮਜੀਤ ਸਿੰਘ ਹਾਜ਼ਰ ਸਨ।

Advertisement

Advertisement