ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿੰਨਰ ਹੱਤਿਆ ਮਾਮਲਾ: ਪੁਲੀਸ ਮੁਕਾਬਲੇ ਤੋਂ ਬਾਅਦ ਦੋ ਨੌਜਵਾਨ ਗ੍ਰਿਫ਼ਤਾਰ

10:04 AM Nov 20, 2023 IST

ਪੱਤਰ ਪ੍ਰੇਰਕ
ਜਲੰਧਰ, 19 ਨਵੰਬਰ
ਪੁਲੀਸ ਮੁਕਾਬਲੇ ਤੋਂ ਬਾਅਦ ਕਿੰਨਰ ਰੋਹਿਤ ਦੇ ਸ਼ੱਕੀ ਦੋ ਕਾਤਲਾਂ ਨੂੰ ਕਾਬੂ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਨਿਚਰਵਾਰ ਦੇਰ ਰਾਤ ਪੁਲੀਸ ਨੇ ਕਿੰਨਰ ਰੋਹਿਤ ਦੇ ਕਤਲ ਨਾਲ ਜੁੜੇ ਦੋ ਸ਼ੱਕੀਆਂ ਨੂੰ ਫੜਨ ਲਈ ਜਮਸ਼ੇਰ ਵਿੱਚ ਇੱਕ ਰਿਹਾਇਸ਼ ’ਤੇ ਛਾਪਾ ਮਾਰਿਆ ਤਾਂ ਮੁਲਜ਼ਮਾਂ ਨੇ ਪੁਲੀਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲੀਸ ਨੇ ਰਤਨ ਅਤੇ ਕਾਲੂ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ ਉਦੋਂ ਵਾਪਰੀ ਜਦੋਂ ਪੁਲੀਸ ਨੇ ਸ਼ੱਕੀ ਵਿਅਕਤੀਆਂ ਨੂੰ ਘੇਰ ਲਿਆ। ਇਸ ਦੌਰਾਨ ਇੱਕ ਮੁਲਜ਼ਮ ਨੇ ਬਚਣ ਦੀ ਕੋਸ਼ਿਸ਼ ਕਰਦੇ ਹੋਏ ਪੁਲੀਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਜਵਾਬ ਵਿਚ ਪੁਲੀਸ ਵੱਲੋਂ ਜਵਾਬੀ ਕਾਰਵਾਈ ਦੌਰਾਨ ਗੋਲੀਆਂ ਚਲਾਉਣ ’ਤੇ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗ ਗਈ। ਇਸ ਦੌਰਾਨ ਦੂਜੇ ਮੁਲਜ਼ਮ ਨੇ ਜਦੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਆਪਣੇ ਘਰ ਦੀ ਛੱਤ ਤੋਂ ਛਾਲ ਮਾਰਨ ਕਾਰਨ ਉਸ ਨੂੰ ਸੱਟਾਂ ਲੱਗੀਆਂ। ਸੂਤਰਾਂ ਨੇ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।
ਇਸੇ ਦੌਰਾਨ ਇਸ ਮਾਮਲੇ ਵਿੱਚ ਪੁਲੀਸ ਨੇ 15 ਨਵੰਬਰ ਨੂੰ ਰੋਹਿਤ ਉਰਫ਼ ਅਲੀਸ਼ਾ ’ਤੇ ਜਾਨਲੇਵਾ ਹਮਲਾ ਕਰਨ ਵਿੱਚ ਸ਼ਾਮਲ ਸੱਤ-ਅੱਠ ਵਿਅਕਤੀਆਂ ਵਿੱਚੋਂ ਗਗਨ ਅਰੋੜਾ ਅਤੇ ਲਖਨ ਕੇਸਰ ਨੂੰ 13 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਕਤਲ ਦੇ ਪਿੱਛੇ ਇਲਾਕੇ ਦੀ ਵੰਡ ਨੂੰ ਲੈ ਕੇ ਦੋ ਕਿੰਨਰ ਧਿਰਾਂ ਵਿਚਕਾਰ ਲੜਾਈ ਨੂੰ ਦੱਸਿਆ ਹੈ।

Advertisement

Advertisement