ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਨ ਖੇਰ ਨੇ ਚੰਡੀਗੜ੍ਹੀਆਂ ਲਈ ਕੋਈ ਨੀਤੀ ਨਹੀਂ ਲਿਆਂਦੀ: ਬੁਟੇਰਲਾ

06:39 AM Apr 26, 2024 IST
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਸੈਕਟਰ 41 ਸਥਿਤ ਕ੍ਰਿਸ਼ਨਾ ਮਾਰਕੀਟ ਵਿੱਚ ਚੋਣ ਪ੍ਰਚਾਰ ਦੌਰਾਨ।

ਕੁਲਦੀਪ ਸਿੰਘ
ਚੰਡੀਗੜ੍ਹ, 25 ਅਪਰੈਲ
ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਅੱਜ ਤੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਅੱਜ ਪਹਿਲੇ ਦਿਨ ਉਨ੍ਹਾਂ ਨੇ ਸੈਕਟਰ-41 ਸਥਿਤ ਕ੍ਰਿਸ਼ਨਾ ਮਾਰਕੀਟ ਤੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਵੀ ਪ੍ਰਚਾਰ ਕਰਦਿਆਂ ਵੋਟ ਲਈ ਅਪੀਲ ਕੀਤੀ।
ਕ੍ਰਿਸ਼ਨਾ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਜੈਨ, ਸਾਬਕਾ ਪ੍ਰਧਾਨ ਓਮ ਪ੍ਰਕਾਸ਼ ਕਾਕਾ, ਜਨਰਲ ਸਕੱਤਰ ਮੋਈਨੂੰਦੀਨ, ਰਾਜਕੁਮਾਰ, ਸਤਪਾਲ, ਵਰਿੰਦਰ ਜੈਨ, ਘਣਸ਼ਿਆਮ, ਰਘੁਬੀਰ ਕੁਮਾਰ ਤੇ ਨਵੀਨ ਜੈਨ ਆਦਿ ਨੇ ਉਨ੍ਹਾਂ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕਾਂ ਨਾਲ ਗੱਲਬਾਤ ਦੌਰਾਨ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪਿਛਲੇ 10 ਸਾਲਾਂ ਤੋਂ ਲਗਾਤਾਰ ਰਾਜ ਕਰਦੀ ਆ ਰਹੀ ਭਾਰਤੀ ਜਨਤਾ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਨੇ ਇੱਥੇ ਸਿਰਫ ਕੇਂਦਰ ਦੇ ਹੀ ਫਾਰਮੂਲੇ ਲਾਗੂ ਕੀਤੇ ਹਨ ਜਦਕਿ ਚੰਡੀਗੜ੍ਹ ਦੇ ਲੋਕਾਂ ਵਾਸਤੇ ਕਦੇ ਕੋਈ ਨੀਤੀ ਨਹੀਂ ਲਿਆਂਦੀ। ਇਹੀ ਕਾਰਨ ਹੈ ਕਿ ਇਸ ਵਾਰ ਭਾਜਪਾ ਨੂੰ ਆਪਣੇ ਮੌਜੂਦਾ ਸੰਸਦ ਮੈਂਬਰ ਦੀ ਟਿਕਟ ਕੱਟ ਕੇ ਨਵੇਂ ਉਮੀਦਵਾਰ ਵਜੋਂ ਸੰਜੇ ਟੰਡਨ ਨੂੰ ਚੋਣ ਲੜਵਾਉਣੀ ਪੈ ਰਹੀ ਹੈ।
ਹਰਦੀਪ ਸਿੰਘ ਬੁਟੇਰਲਾ ਨੇ ਆਪਣੇ ਬਤੌਰ ਕੌਂਸਲਰ ਕਾਰਜਕਾਲ ਬਾਰੇ ਕਿਹਾ ਕਿ ਉਹ ਕੌਂਸਲਰ ਹੋਣ ਦੇ ਨਾਤੇ ਸਿਰਫ਼ ਆਪਣੇ ਵਾਰਡ ਵਾਸੀਆਂ ਲਈ ਹੀ ਨਹੀਂ ਬਲਕਿ ਪੂਰੇ ਸ਼ਹਿਰ ਵਾਸੀਆਂ ਦੀਆਂ ਮੰਗਾਂ ਨੂੰ ਉਭਾਰਦੇ ਰਹੇ ਹਨ ਅਤੇ ਸ਼ਹਿਰ ਦੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੱਕੜੀ’ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ਚੰਡੀਗੜ੍ਹ ਸ਼ਹਿਰ ਦੇ ਲੋਕ ਮਸਲਿਆਂ ਨੂੰ ਹੱਲ ਕਰਵਾਉਣ ਵੱਲ ਧਿਆਨ ਦਿੱਤਾ ਜਾ ਸਕੇ।

Advertisement

Advertisement
Advertisement