ਪੰਜਾਬ ’ਵਰਸਿਟੀ ਵਿੱਚੋਂ ਕਿਰਨਦੀਪ ਕੌਰ ਅੱਵਲ
ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਅਗਸਤ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ’ਚ ਕਾਲਜਾਂ ਦੇ ਵਧੀਆ ਨਤੀਜੇ ਆਏ ਹਨ। ਬੀਕਾਮ ਦੂਜਾ ਸਮੈਸਟਰ ਦੇ ਨਤੀਜੇ ’ਚ ਲੜਕੀਆਂ ਦੇ ਸਰਕਾਰੀ ਕਾਲਜ ਦੀ ਕਿਰਨਦੀਪ ਕੌਰ ਨੇ 88.18 ਫੀਸਦੀ ਅੰਕਾਂ ਨਾਲ ’ਵਰਸਿਟੀ ਵਿੱਚੋਂ ਪਹਿਲਾ, ਜਾਨਵੀ ਨੇ 87.57 ਫ਼ੀਸਦੀ ਨਾਲ ਦੂਜਾ, ਹਰਸ਼ਲੀਨ ਕੌਰ ਨੇ 87.40 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਸ਼ਿਸ਼ ਨੇ 87.20 ਫ਼ੀਸਦੀ, ਜਾਨਵੀ ਭਾਰਦਵਾਜ ਤੇ ਈਸ਼ਾ ਪਾਂਡੇ ਨੇ 87.10 ਫੀਸਦੀ, ਖੁਸ਼ੀ ਪੁਰੀ ਨੇ 86.90 ਫੀਸਦੀ, ਖੁਸ਼ੀ ਨੇ 86.80 ਫੀਸਦੀ ਜਦਕਿ ਬਲਮੀਤ ਕੌਰ ਨੇ 86 ਫੀਸਦੀ ਅੰਕਾਂ ਨਾਲ ’ਵਰਸਿਟੀ ਵਿੱਚੋਂ ਕ੍ਰਮਵਾਰ ਚੌਥਾ, ਪੰਜਵਾਂ, ਛੇਵਾਂ, ਸੱਤਵਾਂ ਅਤੇ ਦਸਵਾਂ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਸੁਮਨ ਲਤਾ ਨੇ ਵਿਦਿਆਰਥੀਆਂ ਤੇ ਵਿਭਾਗ ਦੀ ਮੁਖੀ ਸਰਿਤਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸੇ ਤਰ੍ਹਾਂ ਰਾਮਗੜ੍ਹੀਆ ਗਰਲਜ਼ ਕਾਲਜ ਦੀ ਈਸ਼ਾ ਵਰਮਾ ਨੇ 80 ਫ਼ੀਸਦੀ ਨਾਲ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਜਸਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ ਦੀ ਮਨਰੂਪ ਕੌਰ 85.76 ਫ਼ੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਅੱਵਲ ਰਹੀ। ਕਾਲਜ ਗਵਰਨਿੰਗ ਬਾਡੀ ਦੇ ਜਨਰਲ ਸਕੱਤਰ ਇੰਜ. ਗੁਰਵਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।