ਕੀਰਤਪੁਰ ਸਾਹਿਬ ਥਾਣੇ ਨੂੰ ਕੌਮੀ ਪੱਧਰ ’ਤੇ ਮਿਲਿਆ 8ਵਾਂ ਰੈਂਕ
07:41 AM Sep 26, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲੀਸ ਦੀ ਲਗਨ, ਸਖ਼ਤ ਮਿਹਨਤ ਨੂੰ ਮਾਨਤਾ ਦਿੰਦੇ ਹੋਏ ਪੰਜਾਬ ਦੇ ਕੀਰਤਪੁਰ ਸਾਹਿਬ ਪੁਲੀਸ ਥਾਣੇ ਨੂੰ 2023 ਦੀ ਸਾਲਾਨਾ ਰੈਂਕਿੰਗ ਵਿੱਚ ਕੌਮੀ ਪੱਧਰ ’ਤੇ 8ਵਾਂ ਅਤੇ ਪੰਜਾਬ ਵਿੱਚੋਂ ਪਹਿਲਾ ਸਥਾਨ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਾਪਤ ਸਰਟੀਫਿਕੇਟ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੂੰ ਅਤੇ ਐੱਸਐੱਚਓ ਕੀਰਤਪੁਰ ਸਾਹਿਬ ਨੂੰ ਸੌਂਪੇ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਭਾਵੀ ਢੰਗ ਨਾਲ ਸ਼ਿਕਾਇਤ ਨਿਪਟਾਰੇ, ਰਿਕਾਰਡ ਦੀ ਸਾਂਭ-ਸੰਭਾਲ ਆਦਿ ਦੇ ਆਧਾਰ ’ਤੇ ਸਾਲਾਨਾ ਦਰਜਾਬੰਦੀ ਕੀਤੀ ਜਾਂਦੀ ਹੈ। ਸ੍ਰੀ ਯਾਦਵ ਨੇ ਕਿਹਾ ਕਿ ਕੀਰਤਪੁਰ ਸਾਹਿਬ ਪੁਲੀਸ ਥਾਣੇ ਨੇ ਕੁਸ਼ਲ ਅਤੇ ਸੁਚੱਜੀ ਪੁਲਿਸਿੰਗ ਪ੍ਰਤੀ ਆਪਣੀ ਵਚਨਬੱਧਤਾ ਦਾ ਸਬੂਤ ਦਿੰਦੇ ਹੋਏ ਇਨ੍ਹਾਂ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
Advertisement
Advertisement
Advertisement