For the best experience, open
https://m.punjabitribuneonline.com
on your mobile browser.
Advertisement

ਕੀਰਤਪੁਰ ਸਾਹਿਬ: 6.54 ਕਰੋੜ ਦੀ ਲਾਗਤ ਨਾਲ ਬਣੇਗਾ ਸੀਵਰੇਜ ਟਰੀਟਮੈਂਟ ਪਲਾਂਟ

08:09 AM Mar 03, 2024 IST
ਕੀਰਤਪੁਰ ਸਾਹਿਬ  6 54 ਕਰੋੜ ਦੀ ਲਾਗਤ ਨਾਲ ਬਣੇਗਾ ਸੀਵਰੇਜ ਟਰੀਟਮੈਂਟ ਪਲਾਂਟ
ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਦੇ ਹੋਏ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ, ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ।
Advertisement

ਬੀ ਐੱਸ ਚਾਨਾ
ਕੀਰਤਪੁਰ ਸਾਹਿਬ, 2 ਮਾਰਚ
ਦਹਾਕਿਆਂ ਤੋਂ ਸਥਾਨਕ ਲੋਕਾਂ ਲਈ ਦਰਪੇਸ਼ ਆ ਰਹੀ ਸਮੱਸਿਆ ਦਾ ਹੱਲ ਕੱਢਣ ਲਈ ਅੱਜ 6.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਸੰਤਾਂ ਮਹਾਪੁਰਸ਼ਾਂ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਸ਼ੁਰੂ ਕੀਤਾ ਗਿਆ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਗੁਰਦੁਆਰਾ ਪਤਾਲਪੁਰੀ ਸਾਹਿਬ ਨੇੜੇ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਵਿੱਚ ਪਲੀਤ ਪਾਣੀ ਵੀ ਨਹੀਂ ਪਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੀਰਤਪੁਰ ਸਾਹਿਬ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਦੱਸਣਯੋਗ ਹੈ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ, ਬਾਬਾ ਸੁੱਚਾ ਸਿੰਘ, ਬਾਬਾ ਬਚਨ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਤੀਰਥ ਸਿੰਘ, ਬਾਬਾ ਅਮਨਦੀਪ ਸਿੰਘ, ਹੋਰ ਸੰਤ ਮਹਾਪੁਰਸ਼ ਤੇ ਸੰਗਤ ਵੱਲੋਂ ਸਾਂਝੇ ਤੌਰ ’ਤੇ ਰੱਖਿਆ ਗਿਆ। ਸੰਤ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਵਾਰ ਨੌਜਵਾਨ ਆਗੂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਪ੍ਰਾਜੈਕਟ ਮੁਕੰਮਲ ਕਰਨ ਦਾ ਬੀੜਾ ਚੁੱਕਿਆ ਹੈ।

Advertisement

Advertisement
Author Image

Advertisement
Advertisement
×