ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

08:51 AM Jul 11, 2024 IST
ਕੀਰਤਨ ਦਰਬਾਰ ਮੌਕੇ ਵਿਦਿਆਰਥੀ ਤੇ ਪ੍ਰਬੰਧਕ। -ਫੋਟੋ: ਬਨਭੌਰੀ

ਖੇਤਰੀ ਪ੍ਰਤੀਨਿਧ
ਸੰਗਰੂਰ, 10 ਜੁਲਾਈ
ਇੱਥੋਂ ਦੇ ਗੁਰਦੁਆਰਾ ਹਰਿਗੋਬਿੰਦਪੁਰਾ ਸਾਹਿਬ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੀਰਤਨ ਦਰਬਾਰ ਕਰਵਾਇਆ ਗਿਆ। ਇਹ ਕੀਰਤਨ ਦਰਬਾਰ ਪ੍ਰਬੰਧਕ ਕਮੇਟੀ, ਇਸਤਰੀ ਸਤਿਸੰਗ ਸਭਾ ਅਤੇ ਹਰਵਿੰਦਰ ਸਿੰਘ ਕੋਹਲੀ, ਹਰਭਜਨ ਸਿੰਘ ਭੱਟੀ, ਸਤਵਿੰਦਰ ਸਿੰਘ ਦੇ ਸਹਿਯੋਗ ਨਾਲ ਅਤੇ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿੱਦਕੀ ਡਿਪਟੀ ਚੀਫ਼ ਸਕੱਤਰ, ਹਰਪ੍ਰੀਤ ਸਿੰਘ ਪ੍ਰੀਤ, ਬੀਬੀ ਬਲਵੰਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਦੀ ਸਾਂਝੀ ਦੇਖ-ਰੇਖ ਹੇਠ ਨੇਪਰੇ ਚੜ੍ਹਿਆ। ਸਮਾਗਮ ਵਿੱਚ ਸਪਰਿੰਗਡੇਲਜ਼ ਪਬਲਿਕ ਸਕੂਲ, ਸਰਵਹਿੱਤਕਾਰੀ ਵਿੱਦਿਆ ਮੰਦਰ, ਆਦਰਸ਼ ਮਾਡਲ ਸਕੂਲ, ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਤੇ ਬਚਪਨ ਇੰਗਲਿਸ਼ ਸਕੂਲ ਆਦਿ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਸਿੱਧ ਕਵੀਸ਼ਰ ਲਾਭ ਸਿੰਘ ਝਮਟ ਅਤੇ ਕਰਤਾਰ ਸਿੰਘ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਵਿੱਚ ਭਾਗ ਲੈਣ ਵਾਲੇ ਸਾਰੇ ਕੀਰਤਨੀਆਂ ਨੂੰ ਸਟੇਸ਼ਨਰੀ ਅਤੇ ਤੋਹਫ਼ੇ ਵਜੋਂ ਸ਼ਾਨਦਾਰ ਇਨਾਮ ਦਿੱਤੇ ਗਏ।
ਇਹ ਇਨਾਮ ਦੇਣ ਦੀ ਰਸਮ ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ, ਰਸਵਿੰਦਰ ਸਿੰਘ ਟੁਰਨਾ, ਸੁਖਪਾਲ ਸਿੰਘ ਗਰੇਵਾਲ ਤੇ ਭਾਈ ਸਤਵਿੰਦਰ ਸਿੰਘ ਭੋਲਾ ਆਦਿ ਨੇ ਨਿਭਾਈ।

Advertisement

Advertisement