ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

07:03 AM Aug 06, 2024 IST
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਸਮੂਹਿਕ ਰੂਪ ਵਿੱਚ ਕੀਰਤਨ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਅਗਸਤ
ਚੀਫ਼ ਖਾਲਸਾ ਦੀਵਾਨ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਵੱਖ-ਵੱਖ ਸਿੱਖ ਸੰਸਥਾਵਾਂ ਦੇ ਪ੍ਰਤੀਨਿਧ ਸ਼ਾਮਲ ਹੋਏ। ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪੰਡਾਲ ਵਿੱਚ ਲਿਆਉਣ ਦੀ ਸੇਵਾ ਕੀਤੀ। ਕੀਰਤਨ ਦਰਬਾਰ ਦੀ ਸ਼ੁਰੂਆਤ ਭਾਈ ਗੁਰਦੀਪ ਸਿੰਘ ਸਲੂਜਾ ਦੇ ਕੀਰਤਨੀ ਜਥੇ ਨੇ ਕੀਤੀ। ਇਸ ਮੌਕੇ ਰਾਗਾਂ ’ਤੇ ਅਧਾਰਤ ਕੀਰਤਨ ਵੀ ਕਰਵਾਇਆ ਗਿਆ। ਕੀਰਤਨ ਕਰਨ ਵਾਲਿਆਂ ਵਿੱਚ ਭਾਈ ਗੁਰਇਕਬਾਲ ਸਿੰਘ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਅਮਰਜੀਤ ਸਿੰਘ, ਬੀਬੀ ਪ੍ਰਭਜੋਤ ਕੌਰ ਆਦਿ ਦੇ ਕੀਰਤਨੀ ਜਥੇ ਸ਼ਾਮਲ ਸਨ। ਇਸ ਮੌਕੇ ਪੁਰਾਤਨ ਤੰਤੀ ਸਾਜਾਂ ਦੀ ਪ੍ਰਦਰਸ਼ਨੀ ਵੀ ਲਾਈ ਗਈ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement