ਗੁਰੂ ਰਾਮਦਾਸ ਦੇ ਗੁਰਤਾਗੱਦੀ ਪੁਰਬ ਸਬੰਧੀ ਕੀਰਤਨ ਦਰਬਾਰ
08:42 AM Oct 05, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ 4 ਅਕਤੂਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਅਤੇ ਪਿਸ਼ੌਰੀ ਬਿਰਾਦਰੀ ਰਾਜੌਰੀ ਗਾਰਡਨ ਦੇ ਯਤਨਾਂ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ 450ਵੇਂ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਪਿਸ਼ੌਰੀ ਬਿਰਾਦਰੀ ਰਾਜੌਰੀ ਗਾਰਡਨ ਵੱਲੋਂ ਹਰ ਸਾਲ ਇਸ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਂਦਾ ਹੈ। ਇਸ ਵਾਰ ਗੁਰੂ ਰਾਮਦਾਸ ਜੀ ਦਾ 450ਵਾਂ ਗੁਰਤਾਗੱਦੀ ਦਿਵਸ ਹੋਣ ਦੇ ਕਰਕੇ ਸਮਾਗਮ ਨੂੰ ਪਹਿਲਾਂ ਨਾਲੋਂ ਵੱਡੇ ਪੱਧਰ ’ਤੇ ਮਨਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।
Advertisement
Advertisement
Advertisement