ਭਾਈ ਮੰਝ ਸੇਵਕ ਜਥੇ ਵੱਲੋਂ ਕੀਰਤਨ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਕਤੂਬਰ
ਭਾਈ ਮੰਝ ਸੇਵਕ ਜਥਾ ਮਾਡਲ ਗਰਾਮ ਵੱਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਕੀਰਤਨ ਅਤੇ ਸਿਮਰਨ ਅਭਿਆਸ ਸਮਾਗਮ ਕਰਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਨਾਮ ਬਾਣੀ ਦਾ ਲਾਹਾ ਖੱਟਿਆ। ਇਸ ਮੌਕੇ ਸੇਵਕ ਜਥੇ ਦੇ ਕੀਰਤਨੀਏ ਭਾਈ ਰਮਨਦੀਪ ਸਿੰਘ, ਭਾਈ ਚਰਨਜੀਤ ਸਿੰਘ, ਬੀਬੀ ਹਰਮਿੰਦਰ ਕੌਰ ਅਤੇ ਬੀਬੀ ਮਨਪ੍ਰੀਤ ਕੌਰ ਨੇ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ ਨੇ ਸੇਵਕ ਜਥੇ ਦੇ ਮੈਂਬਰਾਂ ਦਾ ਸਨਮਾਨ ਕੀਤਾ। ਸੇਵਕ ਜਥੇ ਵੱਲੋਂ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਪਰਮਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਦਾ ਸਨਮਾਨ ਪਰਮਜੀਤ ਸਿੰਘ, ਕੰਵਲਜੀਤ ਸਿੰਘ, ਹਰਵਿੰਦਰ ਸਿੰਘ ਭੱਲਾ, ਕਰਨੈਲ ਸਿੰਘ, ਰਵਿੰਦਰ ਸਿੰਘ ਅਤੇ ਅਮਰੀਕ ਸਿੰਘ ਨੇ ਕੀਤਾ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹਰਭਜਨ ਸਿੰਘ ਸਚਦੇਵਾ, ਅਰਵਿੰਦਰ ਪਾਲ ਸਿੰਘ ਬੰਟੀ, ਭੁਪਿੰਦਰ ਸਿੰਘ ਬੱਗਾ ਹਾਜ਼ਰ ਸਨ।