ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਈ ਤਾਰੂ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

11:55 AM Oct 14, 2024 IST
ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਕਤੂਬਰ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਸ਼ਹੀਦ ਭਾਈ ਤਾਰੂ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੀਰਤਨ ਸਮਾਗਮ ਕਰਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਜਥਿਆਂ ਸਮੇਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਤੇ ਭਾਈ ਗੁਰਪ੍ਰੀਤ ਸਿੰਘ ਅਮਨ ਦੇ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ। ਉਨ੍ਹਾਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਬਾਰੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮੁੱਚੇ ਪੰਥ ਲਈ ਇੱਕ ਚਾਨਣ ਮੁਨਾਰਾ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜਨਮ ਦਿਵਸ ਮਨਾਉਣਾ ਤਾਂ ਹੀ ਸਫ਼ਲਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੀ ਕੁਰਬਾਨੀ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੁੜੀਏ। ਇਸ ਮੌਕੇ ਜਤਿੰਦਰਪਾਲ ਸਿੰਘ ਸਲੂਜਾ, ਮਨਜੀਤ ਸਿੰਘ ਟੋਨੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ ਹਾਜ਼ਰ ਸਨ।

Advertisement

Advertisement