For the best experience, open
https://m.punjabitribuneonline.com
on your mobile browser.
Advertisement

ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

10:12 AM Jul 11, 2024 IST
ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ
ਕੀਰਤਨ ਸਮਾਗਮ ਵਿੱਚ ਹਾਜ਼ਰ ਸੰਗਤ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ:

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸਮੇਸ਼ ਸੇਵਾ ਸੁਸਾਇਟੀ ਵੱਲੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਗਤ ਨੇ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਬਖ਼ਸ਼ੇ ਸਿਧਾਂਤਾਂ ਦੇ ਨਾਲ-ਨਾਲ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਭਾਈ ਹਰਵਿੰਦਰ ਸਿੰਘ ਦੇ ਜਥੇ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਇੰਦਰਬੀਰ ਸਿੰਘ ਬਤਰਾ, ਰਵਿੰਦਰਦਰਪਾਲ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਹਰਪਾਲ ਸਿੰਘ ਖਾਲਸਾ ਅਤੇ ਸੁਰਿੰਦਰਪਾਲ ਸਿੰਘ ਭੁਟੀਆਨੀ ਆਦਿ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement