ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ
ਲੁਧਿਆਣਾ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਜੱਸ ਸਰਵਣ ਕੀਤ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਗੁਰਬਾਣੀ ਕੀਰਤਨ ਕੀਤਾ। ਉਨ੍ਹਾਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਕੁਰਬਾਨੀ ਭਰਪੂਰ ਜੀਵਨ ਬਾਰੇ ਵੀ ਰੌਸ਼ਨੀ ਪਾਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਪ੍ਰਬੰਧਕਾਂ ਵੱਲੋਂ ਭਾਈ ਮਨਜੀਤ ਸਿੰਘ ਪਠਾਨਕੋਟ ਦੇ ਜੱਥੇ ਨੂੰ ਸਿਰਪਾਉ ਭੇਟ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਮਨਜੀਤ ਸਿੰਘ ਟੋਨੀ, ਰਣਜੀਤ ਸਿੰਘ ਖਾਲਸਾ, ਸਰਪੰਚ ਗੁਰਚਰਨ ਸਿੰਘ ਅਤੇ,ਸੁਰਿੰਦਰਪਾਲ ਸਿੰਘ ਭੁਟਿਆਨੀ ਆਦਿ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ