For the best experience, open
https://m.punjabitribuneonline.com
on your mobile browser.
Advertisement

ਗੁਰੂ ਹਰਿਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

07:43 AM Jul 16, 2024 IST
ਗੁਰੂ ਹਰਿਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ
ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਜੁਲਾਈ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸਾਉਣ ਮਹੀਨੇ ਦੀ ਆਮਦ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ ਲੁਧਿਆਣਾ ਵਾਲਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।‌ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਮਨਜੀਤ ਸਿੰਘ ਟੋਨੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ ਅਤੇ ਬਲ ਫਤਹਿ ਸਿੰਘ ਵੀ ਹਾਜ਼ਰ ਸਨ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਜਵੱਦੀ ਟਕਸਾਲ ਵਿਖੇ ਹੋਏ ਸਮਾਗਮ ਦੌਰਾਨ ਟਕਸਾਲ ਦੇ ਮੁਖੀ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਸਤਿਸੰਗਤ ਅਜਿਹੀ ਪ੍ਰਯੋਗਸ਼ਾਲਾ ਹੁੰਦੀ ਹੈ, ਜਿੱਥੇ ਮਨੁੱਖੀ ਗੁਣਾਂ ਦਾ ਸੰਚਾਰ ਹੁੰਦਾ ਹੈ। ਇਸ ਮੌਕੇ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਵੀ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement