ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿੱਚ ਕੀਰਤਨ ਸਮਾਗਮ

11:29 AM Jun 09, 2024 IST
ਸਮਾਗਮ ਦੌਰਾਨ ਹਾਜ਼ਰ ਸੰਗਤ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਜੂਨ
ਜੂਨ ’84 ਵਿੱਚ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ-ਸਿੰਘਣੀਆਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਮਹਾਨ ਕੀਰਤਨ ਸਮਾਗਮ ਕੀਤਾ ਗਿਆ। ਇਸ ਵਿੱਚ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ (ਸੁਹਾਣੇ ਵਾਲੇ), ਭਾਈ ਜੋਧਵੀਰ ਸਿੰਘ, ਭਾਈ ਅਮਨਦੀਪ ਸਿੰਘ ਲੁਧਿਆਣਾ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ‌। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ, ਅੰਮ੍ਰਿਤਸਰ ਸਣੇ ਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ ’84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਸਿੰਘਣੀਆਂ ਕੌਮ ਦਾ ਵੱਡਮੁੱਲਾ ਸਰਮਾਇਆ ਹਨ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿੱਚ ਲਿਖੀ ਗਈ ਹੈ। ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ ਵੀ ਹਾਜ਼ਰ ਸਨ।

Advertisement

Advertisement
Advertisement