For the best experience, open
https://m.punjabitribuneonline.com
on your mobile browser.
Advertisement

ਕੀਰਤਨ ਸੇਵਾ ਸੁਸਾਇਟੀ ਨੇ ਰਾਸ਼ਨ ਕਿੱਟਾਂ ਵੰਡੀਆਂ

09:14 PM Jun 29, 2023 IST
ਕੀਰਤਨ ਸੇਵਾ ਸੁਸਾਇਟੀ ਨੇ ਰਾਸ਼ਨ ਕਿੱਟਾਂ ਵੰਡੀਆਂ
Advertisement

ਲੁਧਿਆਣਾ: ਸ੍ਰੀ ਕੀਰਤਨ ਸੇਵਾ ਸੁਸਾਇਟੀ ਵੱਲੋਂ ਸੰਗਤ ਦੇ ਨਿੱਘੇ ਸਹਿਯੋਗ ਨਾਲ ਲੋੜਵੰਦ ਔਰਤਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਲਈ ਇੱਕ ਸਮਾਗਮ ਕੀਤਾ ਗਿਆ, ਜਿਸ ਵਿੱਚ 30 ਦੇ ਕਰੀਬ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ। ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸ੍ਰੀ ਕੀਰਤਨ ਸੇਵਾ ਸੁਸਾਇਟੀ ਦੇ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਪ੍ਰੇਮ ਸਿੰਘ ਨੇ ਕਿਹਾ ਕਿ ਗੁਰੂ ਸਹਿਬਾਨ ਵੱਲੋਂ ਬਖਸ਼ੇ ਸੇਵਾ ਸਕੰਲਪ ਦੇ ਸਿਧਾਂਤ ਤੇ ਪਹਿਰਾ ਦੇ ਕੇ ਮੁਨੱਖਤਾ ਦੀ ਸੇਵਾ ਕਰਨੀ ਸਭ ਤੋਂ ਉੱਤਮ ਸੇਵਾ ਹੈ। ਇਸੇ ਸੇਵਾ ਮਿਸ਼ਨ ਤੇ ਚੱਲਦਿਆਂ ਮੁਨੱਖੀ ਭਲਾਈ ਕਾਰਜ ਕੀਤੇ ਜਾ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Advertisement
Advertisement
×