ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ 25 ਨੂੰ ਧਰਨੇ ਲਾਉਣ ਦਾ ਐਲਾਨ

08:54 AM Sep 12, 2024 IST

ਅੰਮ੍ਰਿਤਸਰ:

Advertisement

ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਤੋਂ ਬਾਸਮਤੀ ਦਾ ਐੱਮਐੱਸਪੀ 6000 ਰੁਪਏ ਪ੍ਰਤੀ ਕੁਇੰਟਲ ਦੇਣ, ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਨਿਰਯਾਤ ਦੀ ਤੈਅ ਕੀਤੀ 950 ਡਾਲਰ ਪ੍ਰਤੀ ਟਨ ਕੀਮਤ ਨੂੰ ਰੱਦ ਕਰਨ, ਅਟਾਰੀ ਅਤੇ ਹੁਸੈਨੀਵਾਲਾ ਸਰਹੱਦੀ ਲਾਂਘਿਆਂ ਰਾਹੀ ਬਾਸਮਤੀ ਸਣੇ ਸਮੁੱਚਾ ਵਪਾਰ ਖੋਲ੍ਹੇ ਜਾਣ ਅਤੇ ਡੀਏਪੀ ਦਾ ਅਗਾਊਂ ਪ੍ਰਬੰਧ ਕਰਵਾਉਣ ਆਦਿ ਮੰਗਾਂ ਲਈ 25 ਸਤੰਬਰ ਨੂੰ ਸਾਰੇ ਪੰਜਾਬ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ’ਤੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਦਿੱਤੀ। -ਟਨਸ

Advertisement
Advertisement