ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਬਿੱਟੂ ਦੇ ਵਿਰੋਧ ਦਾ ਐਲਾਨ

07:54 AM Apr 24, 2024 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 23 ਅਪਰੈਲ
ਕਿਰਤੀ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਅੱਜ ਨੇੜਲੇ ਪਿੰਡ ਰਸੂਲਪੁਰ ਵਿੱਚ ਹੋਈ। ਮੀਟਿੰਗ ’ਚ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਬਲਾਕ ਪ੍ਰਧਾਨ ਗੁਰਚਰਨ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਅਹਿਮ ਮੰਗਾਂ ’ਤੇ ਚਰਚਾ ਹੋਈ। ਸੂਬਾ ਪ੍ਰਧਾਨ ਢੁੱਡੀਕੇ ਨੇ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਇਸ ਲਈ ਹੋਰ ਜ਼ਿਲ੍ਹਿਆਂ ਦੀ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ’ਚ ਗਿਰਦਾਵਰੀ ਕੀਤੀ ਜਾਵੇ। ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਦੱਸਿਆ ਕਿ ਜੇਕਰ ਭਾਜਪਾ ਦਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਚੋਣ ਪ੍ਰਚਾਰ ਲਈ ਹਲਕੇ ਦੇ ਕਿਸੇ ਸ਼ਹਿਰ, ਕਸਬੇ ਜਾਂ ਪਿੰਡ ’ਚ ਆਉਂਦਾ ਹੈ ਤਾਂ ਕਿਰਤੀ ਕਿਸਾਨ ਯੂਨੀਅਨ ਵਲੋਂ ਉਸ ਦਾ ਜੰਮ ਕੇ ਵਿਰੋਧ ਕੀਤਾ ਜਾਵੇਗਾ।

Advertisement

Advertisement
Advertisement