ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

08:13 AM Mar 28, 2024 IST
ਬਾਘਾ ਪੁਰਾਣਾ ਵਿਚ ਮੀਟਿੰਗ ਕਰਦੇ ਹੋਏ ਜਥੇਬੰਦੀ ਦੇ ਮੈਂਬਰ। -ਫੋਟੋ: ਚਟਾਨੀ

ਪੱਤਰ ਪ੍ਰੇਰਕ
ਬਾਘਾ ਪੁਰਾਣਾ, 27 ਮਾਰਚ
ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਅਜਮੇਰ ਸਿੰਘ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਪਿੰਡ ਰੋਡੇ ਵਿਖੇ ਇਕੱਤਰਤਾ ਹੋਈ। ਇਕੱਤਰਤਾ ਵਿਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਏਜੰਡਾ ਪਿੰਡ ਅਤੇ ਬਲਾਕ ਇਕਾਈਆਂ ਨੂੰ ਨਵਿਆਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਥੇਬੰਦੀ ਨਾਲ ਜੋੜਨਾ ਸੀ। ਪ੍ਰੈਸ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਸਾਨੀ ਸੰਘਰਸ਼ ਸਬੰਧੀ ਜਥੇਬੰਦੀ ਦੇ ਸਟੈਂਡ ਨੂੰ ਸਪੱਸ਼ਟ ਕਰਦਿਆਂ ਆਖਿਆ ਕਿ ਹੁਣ ਚੋਣ ਜ਼ਾਬਤੇ ਕਾਰਨ ਕਿਸੇ ਸਰਕਾਰ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦਾ ਸੰਘਰਸ਼ ਨਹੀਂ ਕੀਤਾ ਜਾਵੇਗਾ। ਚੋਣ ਅਮਲ ਮੁਕੰਮਲ ਹੋਣ ਤੋਂ ਬਾਅਦ ਹੀ ਅਗਲੀ ਰੂਪ ਰੇਖਾ ਉਲੀਕੀ ਜਾਣ ਦੀ ਗੱਲ ਵੀ ਨਿਰਭੈ ਸਿੰਘ ਢੁੱਡੀਕੇ ਨੇ ਆਖੀ। ਨਹਿਰੀ ਪਾਣੀ ਦੀ ਥੁੜ੍ਹ ਦੀ ਪੂਰਤੀ, ਖੇਤਾਂ ਤੱਕ ਪਾਈਪ ਲਾਈਨ ਵਿਛਾਉਣ ਅਤੇ ਮੋਘਿਆਂ ਉੱਪਰ ਰੀਚਾਰਜ ਪੁਆਇੰਟ ਬਣਾਉਣ ਆਦਿ ਕਿਸਾਨੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਜਥੇਬੰਦੀ ਸੂਬਾ ਸਰਕਾਰ ਉੱਪਰ ਆਪਣਾ ਦਬਾਅ ਬਣਾਵੇਗੀ। ਇਸ ਮੌਕੇ ਜਗਵਿੰਦਰ ਕੌਰ, ਬੂਟਾ ਸਿੰਘ ਰਾਜੇਆਣਾ, ਮੋਹਲਾ ਸਿੰਘ, ਲਖਵੀਰ ਸਿੰਘ ਅਤੇ ਜਗਰੂਪ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement