ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

08:53 AM May 12, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਮਈ
ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਜਗਰਾਉਂ ਦੀ ਨਵੀਂ ਦਾਣਾ ਮੰਡੀ ਵਿੱਚ ਹੋ ਰਹੀ ਸੂਬਾ ਪੱਧਰੀ ਕਿਸਾਨ ਮਹਾ-ਪੰਚਾਇਤ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇੱਥੇ ਜਥੇਬੰਦੀ ਦੀ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਸਾਨਾਂ ਦੇ ਮਸਲੇ ਤੇ ਮੌਜੂਦਾ ਰਾਜਨੀਤਕ ਮਾਹੌਲ ਸਬੰਧੀ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ 1991 ਵਿੱਚ ਨਵੀਂ ਆਰਥਿਕ ਨੀਤੀ ਦੇ ਨਾਂ ਹੇਠਾਂ ਲਾਗੂ ਕੀਤੀ ਨਿੱਜੀਕਰਨ, ਉਦਾਰੀਕਰਨ ਅਤੇ ਸੰਸਾਰੀਕਰਨ ਦੀ ਨੀਤੀ ਨੂੰ ਬਾਅਦ ਵਿੱਚ ਆਉਣ ਵਾਲੀਆਂ ਸਰਕਾਰਾਂ ਪਹਿਲਾਂ ਵਾਲੀਆਂ ਸਰਕਾਰਾਂ ਤੋਂ ਅੱਗੇ ਵਧ ਕੇ ਲਾਗੂ ਕਰਦੀਆਂ ਆ ਰਹੀਆਂ ਹਨ। ਇਸੇ ਤਰ੍ਹਾਂ ਭਾਜਪਾ ਸਰਕਾਰ ਜਮਹੂਰੀ ਹੱਕਾਂ ਨੂੰ ਵੀ ਕੁਚਲਦੀ ਆ ਰਹੀ ਹੈ ਅਤੇ ਦੇਸ਼ ਦਾ ਸੰਵਿਧਾਨ ਹੀ ਖ਼ਤਰੇ ਵਿੱਚ ਪਾ ਦਿੱਤਾ ਗਿਆ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਲੋਕ ਸਭਾ ਚੋਣਾਂ ਵਿੱਚ ਮਜ਼ਬੂਰਨ ਭਾਜਪਾ ਨੂੰ ਸਬਕ ਸਿਖਾਉਣ ਦਾ ਫ਼ੈਸਲਾ ਲੈਣਾ ਪਿਆ ਹੈ। ਉਨ੍ਹਾਂ ਦੱਸਿਆ ਕਿ 21 ਮਈ ਦੀ ਕਿਸਾਨ ਮਹਾਂ ਪੰਚਾਇਤ ਇਸੇ ਦਿਸ਼ਾ ਵਿੱਚ ਅਗਲਾ ਕਦਮ ਹੈ। ਮੀਟਿੰਗ ਵਿੱਚ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਾਮ, ਜਨਰਲ ਸਕੱਤਰ ਰਛਪਾਲ ਸਿੰਘ, ਧਨਵੰਤ ਸਿੰਘ ਖਤਰਾਏ ਕਲਾਂ, ਬਲਵਿੰਦਰ ਸਿੰਘ ਬਾਜਵਾ, ਕਰਮਜੀਤ ਸਿੰਘ ਕਾਉਂਕੇ ਕਲਾਂ ਅਤੇ ਗੁਰਦਾਸ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement