ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ 28 ਦਾ ਧਰਨਾ ਮੁਲਤਵੀ

10:45 AM Oct 27, 2024 IST

ਪੱਤਰ ਪ੍ਰੇਰਕ
ਗੁਰਦਾਸਪੁਰ, 26 ਅਕਤੂਬਰ
ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਮੁਲਜ਼ਮ ਦੀ ਪੁਲੀਸ ਵੱਲੋਂ ਗ੍ਰਿਸ਼ਤਾਰ ਕਰਨ ਉਪਰੰਤ ਕਿਰਤੀ ਕਿਸਾਨ ਯੂਨੀਅਨ ਨੇ 28 ਅਕਤੂਬਰ ਨੂੰ ਐੱਸਐੱਸਪੀ ਦਫਤਰ ਅੱਗੇ ਉਲੀਕੇ ਧਰਨੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਸ ਮੌਕੇ ਮੁਲਜ਼ਮ ਨੂੰ ਸ਼ਹਿ ਦੇਣ ਵਾਲੇ ਦੀ ਗ੍ਰਿਫਤਾਰੀ ਅਤੇ ਮੁਲਜ਼ਮ ਖ਼ਿਲਾਫ਼ ਪਾਕਸੋ ਐਕਟ ਲਾਉਣ ਦੀ‌ ਮੰਗ ਨੂੰ ਲੈ ਕੇ ਸੰਘਰਸ਼ ਨਿਰੰਤਰ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਥਾਨਕ ਅਮਰੀਕ ਸਿੰਘ ਯਾਦਗਾਰੀ ਹਾਲ ਵਿੱਚ ਮੀਟਿੰਗ‌ ਮੌਕੇ ਲਿਆ ਗਿਆ। ਯੂਨੀਅਨ ਆਗੂ ਕਾਮਰੇਡ ਸਤਬੀਰ ਸਿੰਘ ਸੁਲਤਾਨੀ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਜੋਨ ਮਸੀਹ ਪਿੰਡ ਅਲੀਸ਼ੇਰ ਨੂੰ ਜਥੇਬੰਦੀ ਦੇ ਦਬਾਅ ਸਦਕਾ 24 ਅਕਤੂਬਰ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਮੌਕੇ ਹਰਜੀਤ ਸਿੰਘ ਵੀ ਹਾਜ਼ਰ ਸਨ।

Advertisement

Advertisement