ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

11:14 AM Aug 19, 2024 IST
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਹਰਦੇਵ ਸਿੰਘ ਸੰਧੂ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 18 ਅਗਸਤ
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ ਜਿਸ ਵਿੱਚ ਕਿਸਾਨਾਂ ਦੇ ਭਖਦੇ ਮੁੱਦਿਆਂ ਉੱਪਰ ਵਿਚਾਰ ਚਰਚਾ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਉਲੀਕੇ ਸੰਘਰਸ਼ ਦੇ ਹਰ ਪ੍ਰੋਗਰਾਮ ਨੂੰ ਪੂਰੀ ਲਾਮਬੰਦੀ ਕਰਦਿਆਂ ਲਾਗੂ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਕਿਹਾ ਕਿ ਅੱਜ ਪਾਣੀ ਦਾ ਮਸਲਾ ਤਿੱਖੇ ਸੰਘਰਸ਼ ਦੀ ਮੰਗ ਕਰਦਾ ਹੈ। ਸਰਕਾਰਾਂ ਪੀਣ ਵਾਲੇ ਪਾਣੀ, ਖੇਤੀ ਲਈ ਪਾਣੀ ਅਤੇ ਬਾਰਿਸ਼ ਦੇ ਅਜਾਈਂ ਜਾ ਰਹੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਕੰਨੀ ਕਤਰਾਉਂਦੀਆਂ ਰਹੀਆਂ ਹਨ।‌ ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਇਸ ਸਮੱਸਿਆ ਦੇ ਹੱਲ ਹੋਣ ਤੱਕ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਵੀ ਦੱੁਖਦਾਈ ਹੈ ਕਿ ਕਿਸੇ ਵੀ ਸਰਕਾਰ ਨੇ ਇਸ ਸਬੰਧੀ ਕਿਸਾਨ ਪੱਖੀ ਨੀਤੀ ਹੀ ਨਹੀਂ ਲਿਆਂਦੀ ਜਦਕਿ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕਰ ਕੇ ਸਮਾਂ ਮਿੱਥਿਆ ਸੀ, ਪਰ ਉਨ੍ਹਾਂ ਨੂੰ ਖੇਤੀ ਮਹਿਕਮੇ ਤੋਂ ਹੀ ਪਾਸੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Advertisement

Advertisement