ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਧਰਨੇ ਦਾ ਫੈਸਲਾ ਬਰਕਰਾਰ

06:50 AM Sep 17, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਸਤੰਬਰ
ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਬਾਸਮਤੀ ਨਿਰਯਾਤ ਉੱਤੇ 950 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਹਟਾਉਣ ਨੂੰ ਕਿਸਾਨੀ ਸੰਘਰਸ਼ ਦੀ ਅੰਸ਼ਕ ਜਿੱਤ ਕਰਾਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਜਥੇਬੰਦੀ ਨੇ ਇਸ ਸ਼ਰਤ ਵਿਰੁੱਧ ਧਰਨੇ ਲਾਉਣ ਦਾ ਐਲਾਨ ਕਰ ਕੇ ਪਿੰਡਾਂ ਵਿੱਚ ਝੰਡਾ ਮਾਰਚ ਕਰ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਸੀ। ਇਸ ਸ਼ਰਤ ਦੇ ਹਟਣ ਮਗਰੋਂ ਬਾਸਮਤੀ 1509 ਦਾ ਰੇਟ 3000 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਜਾਣ ਤੇ ਟਿੱਪਣੀ ਕਰਦਿਆਂ ਜਥੇਬੰਦੀ ਨੇ ਕਿਹਾ ਕਿ ਰੇਟ ਦਾ ਉਛਾਲ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਥੋਪੀ ਗਈ ਨਾਜਾਇਜ਼ ਸ਼ਰਤ ਕਾਰਨ ਕਿਸਾਨਾਂ ਨੂੰ ਆਪਣੀ ਉਪਜ ਘੱਟ ਭਾਅ ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਸੀ। ਇਸ ਲਈ ਕਿਸਾਨਾਂ ਵੱਲੋਂ ਬਾਸਮਤੀ ਦਾ ਐੱਮਐੱਸਪੀ ਨਿਰਧਾਰਤ ਕਰਕੇ ਖ੍ਰੀਦ ਦੀ ਗਾਰੰਟੀ ਦੀ ਮੰਗ ਬਿਲਕੁਲ ਜਾਇਜ਼ ਮੰਗ ਹੈ ਜਿਸ ਕਾਰਨ 25 ਸਤੰਬਰ ਦਾ ਧਰਨਾ ਦੇਣ ਦਾ ਫੈਸਲਾ ਬਰਕਰਾਰ ਰੱਖਿਆ ਗਿਆ ਹੈ। ਇਸ ਧਰਨੇ ਦੌਰਾਨ ਹੁਣ ਬਾਸਮਤੀ ਦਾ ਐੱਮਐੱਸਪੀ ਲੈਣ ਅਤੇ ਇਸ ਦੇ ਨਿਰਯਾਤ ਲਈ ਸੜਕੀ ਰਸਤੇ ਅਟਾਰੀ ਤੇ ਹੁਸੈਨੀਵਾਲਾ ਰਾਹੀਂ ਵਪਾਰ ਸ਼ੁਰੂ ਕਰਵਾਉਣ ਆਦਿ ਮੰਗਾਂ ਉਠਾਈਆਂ ਜਾਣਗੀਆਂ।

Advertisement

Advertisement