ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰੂ ਪਣਬਿਜਲੀ ਭ੍ਰਿਸ਼ਟਾਚਾਰ ਮਾਮਲਾ: ਸੀਬੀਆਈ ਨੇ ਸਾਬਕਾ ਰਾਜਪਾਲ ਸਤਪਾਲ ਮਲਿਕ ਦੇ ਟਿਕਾਣਿਆਂ ’ਤੇ ਛਾਪੇ ਮਾਰੇ

12:48 PM Feb 22, 2024 IST

ਨਵੀਂ ਦਿੱਲੀ, 22 ਫਰਵਰੀ
ਸੀਬੀਆਈ ਨੇ ਕਿਰੂ ਪਣਬਿਜਲੀ ਪ੍ਰਾਜੈਕਟ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਜ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਦੇ ਟਿਕਾਣਿਆਂ ਅਤੇ 29 ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸੀਬੀਆਈ ਨੇ ਕਈ ਸ਼ਹਿਰਾਂ ਵਿੱਚ 30 ਥਾਵਾਂ ’ਤੇ ਸਵੇਰੇ ਛਾਪੇ ਮਾਰੇ, ਜਿਸ ਵਿੱਚ 100 ਦੇ ਕਰੀਬ ਅਧਿਕਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ 2200 ਕਰੋੜ ਰੁਪਏ ਦੇ ਕਿਰੂ ਹਾਈਡਰੋ ਇਲੈਕਟ੍ਰਿਕ ਪਾਵਰ ਪ੍ਰਾਜੈਕਟ (ਐੱਚਈਪੀ) ਦੇ ਕੰਮਾਂ ਨੂੰ ਅਲਾਟ ਕਰਨ ’ਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ। ਮਲਿਕ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਦੋ ਫਾਈਲਾਂ ਨੂੰ ਹਰੀ ਝੰਡੀ ਦੇਣ ਲਈ ਉਨ੍ਹਾਂ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਨ੍ਹਾਂ ਵਿੱਚੋਂ ਇੱਕ ਫਾਈਲ ਪ੍ਰਾਜੈਕਟ ਨਾਲ ਸਬੰਧਤ ਸੀ।

Advertisement

Advertisement
Advertisement