ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਅੰਦੋਲਨ: ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ

09:20 AM Aug 11, 2024 IST
ਘਨੌਰੀ ਕਲਾਂ ਵਿੱਚ ਨਿਯੁਕਤੀ ਪੱਤਰ ਦਿੰਦੇ ਹੋਏ ਪ੍ਰੋਫੈਸਰ ਓਂਕਾਰ ਸਿੰਘ ਸਿੱਧੂ। -ਫੋਟੋ: ਰਿਸ਼ੀ

ਪੱਤਰ ਪ੍ਰੇਰਕ
ਧੂਰੀ/ਸ਼ੇਰਪੁਰ, 10 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਪ੍ਰੋਫੈਸਰ ਓਂਕਾਰ ਸਿੰਘ ਨੇ ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪਿੰਡ ਘਨੌਰੀ ਕਲਾਂ ਦੇ ਕਿਸਾਨ ਹਰੀ ਸਿੰਘ ਦੇ ਪੁੱਤਰ ਜੁਗਰਾਜ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਖੇਤੀਵਾੜੀ ਵਿਭਾਗ ਵਿੱਚ ਵਿਦਿਅਕ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਬੀਕੇਯੂ ਏਕਤਾ ਉਗਰਾਹਾਂ ਦੇ ਬਲਵੰਤ ਸਿੰਘ ਘਨੌਰ ਤੇ ਹੋਰ ਸਾਥੀਆਂ ਦੀ ਮੌਜੂਦਗੀ ਵਿੱਚ ਦਿੱਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਮਾਸਟਰ ਕੁਲਵੰਤ ਸਿੰਘ, ਗੁਰਮੇਲ ਸਿੰਘ ਘਨੌਰੀ, ਨੰਬਰਦਾਰ ਮਿੱਠਾ ਸਿੰਘ, ਚਰਨਜੀਤ ਸਿੰਘ ਕਾਲੋ ਤੇ ਇਸਤਰੀ ਵਿੰਗ ਦੀ ਆਗੂ ਰਮਨਦੀਪ ਕੌਰ ਆਦਿ ਨੇ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕੀਤੀ। ਇਸੇ ਤਰ੍ਹਾਂ ਹਲਕਾ ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਦੇ ਨਿੱਜੀ ਸਹਾਇਕ ਬਿੰਦਰ ਸਿੰਘ ਖਾਲਸਾ ਦੀ ਸੂਚਨਾ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਦੇ ਪਿੰਡ ਗੋਬਿੰਦਪੁਰਾ ਦੇ ਸ਼ਹੀਦ ਕਿਸਾਨ ਦੇ ਵਾਰਿਸ ਸ਼ੁਭਦੀਪ ਸਿੰਘ ਨੂੰ ਦਫ਼ਤਰ ਸਹਾਇਕ ਗੰਨਾ ਵਿਕਾਸ ਅਫ਼ਸਰ ਲੁਧਿਆਣਾ ਵਿੱਚ ਚੌਂਕੀਦਾਰ ਵਜੋਂ ਨਿਯੁਕਤੀ ਪੱਤਰ ਸੌਂਪਿਆ।

Advertisement

Advertisement