ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਅੰਦੋਲਨ: ਮੋਗਾ ਜ਼ਿਲ੍ਹੇ ਦੇ 32 ਸ਼ਹੀਦਾਂ ਦੇ ਵਾਰਸਾਂ ਨੂੰ ਮਿਲੇਗੀ ਨੌਕਰੀ

07:24 AM Jul 24, 2024 IST
ਖੇਤੀਬਾੜੀ ਡੀਲਰਾਂ ਨਾਲ ਮੀਟਿੰਗ ਕਰਦੇ ਹੋਏ ਡਾ. ਜਸਵਿੰਦਰ ਸਿੰਘ ਬਰਾੜ।

ਨਿੱਜੀ ਪੱਤਰ ਪ੍ਰੇਰਕ
ਮੋਗਾ, 23 ਜੁਲਾਈ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ’ਚ ਚੱਲੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਮੋਗਾ ਜ਼ਿਲ੍ਹੇ ਦੇ 32 ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਨੌਕਰੀ ਦੇਵੇਗੀ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਡਾਇਰੈਕਟਰ ਖੇਤੀ ਬਾੜੀ ਤੇ ਭਲਾਈ ਵਿਭਾਗ ਪੰਜਾਬ ਵੱਲੋਂ ਮੋਗਾ ਜ਼ਿਲ੍ਹੇ ਦੇ ਉਨ੍ਹਾਂ 32 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ਉੱਤੇ ਗਰੁੱਪ ‘ਡੀ’ ਦੀ ਨੌਕਰੀ ਦੇਣ ਲਈ ਹੁਕਮ ਜਾਰੀ ਕੀਤੇ ਹਨ ਜੋ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਤਰਸ ਦੇ ਆਧਾਰ ਉੱਤੇ ਨੌਕਰੀ ਦੇਣ ਸਬੰਧੀ ਕੇਸਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਘੋਖਣ ਉਪਰੰਤ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਬਲਾਕ ਕੋਟ ਈਸੇ ਖਾਂ ਅਧੀਨ ਵੱਖ ਵੱਖ 14, ਬਲਾਕ ਬਾਘਾਪੁਰਾਣਾ ਦੇ 12, ਬਲਾਕ ਨਿਹਾਲ ਸਿੰਘ ਵਾਲਾ ਤੇ ਮੋਗਾ ਦੇ 6 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ਉੱਤੇ ਨੌਕਰੀ ਦੀ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਮ੍ਰਿਤਕ ਕਿਸਾਨਾਂ ਦੇ ਜਿਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਜਾ ਰਹੀ ਹੈ ਉਨ੍ਹਾਂ ਦੀ ਪੂਰੀ ਡਿਟੇਲ ਲਈ ਪਟਵਾਰੀ ਪੱਧਰ ’ਤੇ ਵੈਰੀਫਿਕੇਸ਼ਨ ਕਰਵਾਈ ਗਈ ਸੀ।
ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਉੱਤੇ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ਨੂੰ ਠੱਲ੍ਹ ਪਾਉਣ ਅਤੇ ਨਜ਼ਰ ਰੱਖਣ ਲਈ ਇਥੇ ਖੇਤੀ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਹੈ।

Advertisement

Advertisement