ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਾਈਲੋ ਗੁਦਾਮਾਂ ਨੂੰ ਮੰਡੀਆਂ ਸੌਂਪਣ ਦੇ ਫੈਸਲੇ ਦੀ ਨਿਖੇਧੀ

08:04 AM Mar 31, 2024 IST
featuredImage featuredImage
ਖੁੰਡਾ ਚੌਕ ਵਿੱਚ ਪੁਤਲਾ ਫੂਕਦੇ ਹੋਏ ਜ਼ੋਨ ਬੁਰਜ ਸਾਹਿਬ ਧਾਰੀਵਾਲ ਦੇ ਆਗੂ ਤੇ ਹੋਰ ਕਿਸਾਨ। -ਫੋਟੋ: ਪਸਨਾਵਾਲ

ਧਾਰੀਵਾਲ (ਪੱਤਰ ਪ੍ਰੇਰਕ)

Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬੁਰਜ ਸਾਹਿਬ ਧਾਰੀਵਾਲ ਵੱਲੋਂ ਅੱਜ ਧਾਰੀਵਾਲ-ਭੁੰਬਲੀ ਸੜਕ ਉਪਰ ਖੁੰਡਾ ਚੌਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਜ਼ੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਰੀਵਾਲ ਕਲਾ, ਸਕੱਤਰ ਸਤਨਾਮ ਸਿੰਘ ਖਾਨਮਲੱਕ ਆਦਿ ਕਿਸਾਨ ਆਗੂਆਂ ਨੇ ਕਿਹਾ ਵਿਸ਼ਵ ਵਪਾਰ ਸੰਗਠਨ ਅੱਗੇ ਗੋਡੇ ਟੇਕ ਚੁੱਕੀ ਕੇਂਦਰ ਸਰਕਾਰ ਦੀ ਕਿਸਾਨ ਮਜ਼ਦੂਰ ਮਾਰੂ ਨੀਤੀ ’ਤੇ ਹੀ ਚੱਲਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 15 ਮਾਰਚ 2024 ਨੂੰ ਮੰਡੀ ਬੋਰਡ ਦੇ ਬਣੇ ਐਕਟ 1961 ਵਿੱਚ ਸੋਧ ਕਰ ਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਤੋੜ ਕੇ ਦੂਜੇ ਵਿਭਾਗਾਂ ਵਿੱਚ ਰਲੇਵਾਂ ਕਰ ਦਿੱਤਾ ਹੈ ਅਤੇ ਫਸਲਾਂ ਦੀ ਖਰੀਦੋ ਫਰੋਖਤ ਦਾ ਪ੍ਰਬੰਧ ਨਿੱਜੀ ਕੰਪਨੀਆਂ ਅੰਬਾਨੀ, ਅਡਾਨੀ ਦੇ ਬਣੇ 9 ਸਾਈਲੋ ਗੁਦਾਮਾਂ ਨੂੰ ਦੇ ਦਿੱਤਾ ਹੈ। ਪੂਰੇ ਪੰਜਾਬ ਵਿੱਚ 72 ਸਾਇਲੋ ਗੋਦਾਮ ਬਣ ਰਹੇ ਹਨ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ 26 ਮਾਰਕੀਟ ਕਮੇਟੀਆਂ ਤੋੜਣ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਮੰਗ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਕਿਸਾਨਾਂ ਕਿਹਾ ਖੇਤੀ ਕਾਨੂੰਨ ਭਾਵੇਂ ਕਿਸਾਨੀ ਸੰਘਰਸ਼ ਦੇ ਦਬਾਅ ਹੇਠ ਪਾਰਲੀਮੈਂਟ ਵਿੱਚ ਰੱਦ ਕਰ ਦਿੱਤੇ ਗਏ, ਪਰ ਕੇਦਰ ਵੱਲੋਂ ਖੇਤੀ ਕਾਨੂੰਨ ਰੱਦ ਦਾ ਨੋਟੀਫਿਕੇਸਨ ਜਾਰੀ ਨਾ ਕਰਨ ਕਰਕੇ ਇਹ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਕਿਸਾਨ ਆਗੂ ਦਵਿੰਦਰ ਸਿੰਘ ਲਾਡੀ, ਸ਼ਾਮ ਸਿੰਘ ਗਿੱਲਮੰਝ ਸਮੇਤ ਪਿੰਡਾਂ ਦੀਆਂ ਇਕਾਈਆਂ ਦੇ ਆਗੂ ਤੇ ਬੀਬੀਆਂ ਹਾਜ਼ਰ ਸਨ।

Advertisement
Advertisement