For the best experience, open
https://m.punjabitribuneonline.com
on your mobile browser.
Advertisement

ਕਿਸਾਨ ਮੇਲਾ: ਮਾਹਿਰਾਂ ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਬੀਜਣ ’ਤੇ ਜ਼ੋਰ

09:55 AM Mar 13, 2024 IST
ਕਿਸਾਨ ਮੇਲਾ  ਮਾਹਿਰਾਂ ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਬੀਜਣ ’ਤੇ ਜ਼ੋਰ
ਕਿਸਾਨ ਮੇਲੇ ਦੌਰਾਨ ਸਟਾਲਾਂ ਦਾ ਨਿਰੀਖਣ ਕਰਦੇ ਹੋਏ ਵੀਸੀ ਸਤਬੀਰ ਸਿੰਘ ਗੋਸਲ।
Advertisement

ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 12 ਮਾਰਚ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਇਥੇ ਸਥਿਤ ਖੇਤਰੀ ਖੋਜ ਕੇਦਰ ਵਿੱਚ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਲਾਇਆ ਗਿਆ। ਮੇਲੇ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ। ਮੇਲੇ ਵਿੱਚ ਮੁੱਖ ਮਹਿਮਾਨ ਵਜੋ ਪੁੱਜੇ ’ਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਮੇਲਾ ਅਗੇਤਾ ਲਾਉਣ ਦੇ ਬਾਵਜੂਦ ਕਿਸਾਨਾਂ ਦਾ ਭਾਰੀ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਯੂਨੀਵਰਸਿਟੀ ਵੱਲੋਂ ਕੀਤੀਆਂ ਖੋਜਾਂ ਪ੍ਰਤੀ ਕਿਸਾਨਾਂ ਦਾ ਅਥਾਹ ਵਿਸ਼ਵਾਸ ਹੈ। ਉਨ੍ਹਾਂ ਨੇ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਇਸ ਖੇਤਰ ਵਿੱਚ ਨਰਮੇ ਦੀ ਕਾਸ਼ਤ ਅਧੀਨ ਘੱਟ ਰਹੇ ਰਕਬੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਹਿਲਾਂ ਨਰਮੇ ਦੀ ਕਾਸ਼ਤ ਸੱਤ ਲੱਖ ਹੈਕਟੇਅਰ ਵਿੱਚ ਕੀਤੀ ਜਾਂਦੀ ਸੀ ਪਰ ਹੁਣ ਇਹ ਰਕਬਾ ਸਿਰਫ਼ ਢਾਈ ਲੱਖ ਹੈਕਟੇਅਰ ਰਹਿ ਗਿਆ ਹੈ। ਘਰੇਲੂ ਲੋੜਾਂ ਲਈ ਸਬਜ਼ੀਆਂ ਅਤੇ ਫ਼ਲਾਂ ਲਈ ਪੌਸ਼ਟਿਕ ਬਗੀਚੀ ਲਾਉਣ ਦਾ ਸੁਝਾਅ ਦਿੰਦਿਆਂ ਡਾ. ਗੋਸਲ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਸਬਜ਼ੀਆਂ, ਚਾਰੇ, ਤੇਲ ਬੀਜ ਅਤੇ ਦਾਲਾਂ ਦੇ ਬੀਜਾਂ ਦੀਆਂ ਕਿੱਟਾਂ ਖ਼ਰੀਦਣ ਦੀ ਸਿਫ਼ਾਰਸ਼ ਕੀਤੀ। ਕਣਕ ਨੂੰ ਗੁੱਲੀ ਡੰਡੇ ਵਰਗੇ ਨਦੀਨਾਂ ਤੋਂ ਬਚਾਉਣ ਅਤੇ ਜਲ ਸੋਮਿਆਂ ਦੀ ਬੱਚਤ ਕਰਨ ਲਈ ਉਨ੍ਹਾਂ ਨੇ ਸਰਫ਼ੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕਿਹਾ।
ਇਸ ਮੌਕੇ ਨਿਰਦੇਸ਼ਕ ਖੋਜ, ਪੀਏਯੂ ਨੇ ਡਾ. ਅਜਮੇਰ ਸਿੰਘ ਢੱਟ ਵੱਲੋਂ ਵਿਕਸਤ ਕੀਤੀਆਂ ਗਈਆਂ ਫ਼ਸਲ ਉਤਪਾਦਨ, ਪੌਦ ਸੁਰੱਖਿਆ ਅਤੇ ਉਤਪਾਦਨ ਤਕਨੀਕਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਵੱਖੋਂ-ਵੱਖ ਫ਼ਸਲਾਂ ਦੀਆਂ 950 ਤੋਂ ਵੱਧ ਕਿਸਮਾਂ ਵਿਕਸਤ ਅਤੇ ਹਜ਼ਾਰਾਂ ਤਕਨੀਕਾਂ ਸਿਫ਼ਾਰਿਸ਼ ਕੀਤੀਆਂ ਜਾ ਚੁੱਕੀਆਂ ਹਨ।
ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਡਾ. ਮੱਖਣ ਸਿੰਘ ਭੁੱਲਰ ਨੇ 14-15 ਮਾਰਚ ਨੂੰ ਪੀਏਯੂ ਕੈਂਪਸ ਲੁਧਿਆਣਾ ਵਿੱਚ ਲੱਗਣ ਵਾਲੇ ਕਿਸਾਨ ਮੇਲੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ। ਰਵਾਇਤੀ ਖੇਤੀ ਤੋਂ ਹੱਟ ਕੇ ਬਾਗਬਾਨੀ ਵਿੱਚ ਉੱਘਾ ਯੋਗਦਾਨ ਪਾਉਣ ਵਾਲੇ ਬਲਕਾਰ ਸਿੰਘ ਵਾਸੀ ਕਪੂਰਥਲਾ ਨੂੰ ‘ਜਥੇਦਾਰ ਗੁਰਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ

Advertisement

Advertisement
Author Image

joginder kumar

View all posts

Advertisement
Advertisement
×