For the best experience, open
https://m.punjabitribuneonline.com
on your mobile browser.
Advertisement

ਖੇਤੀਬਾੜੀ ’ਵਰਸਿਟੀ ਵੱਲੋਂ ਗੁਰਦਾਸਪੁਰ ਵਿੱਚ ਕਿਸਾਨ ਮੇਲਾ

07:09 AM Mar 21, 2024 IST
ਖੇਤੀਬਾੜੀ ’ਵਰਸਿਟੀ ਵੱਲੋਂ ਗੁਰਦਾਸਪੁਰ ਵਿੱਚ ਕਿਸਾਨ ਮੇਲਾ
ਅਗਾਂਹਵਧੂ ਕਿਸਾਨਾਂ ਨੂੰ ਸਨਮਾਨਦੇ ਹੋਏ ਮੋਹਤਬਰ।
Advertisement

ਜਤਿੰਦਰ ਬੈਂਸ
ਗੁਰਦਾਸਪੁਰ, 20 ਮਾਰਚ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿੱਚ ਕਿਸਾਨ ਮੇਲਾ ਲਗਾਇਆ ਗਿਆ। ਮੁੱਖ ਮਹਿਮਾਨ ਵਜੋਂ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਸ਼ਮੂਲੀਅਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਪ੍ਰਬੰਧਕੀ ਬੋਰਡ ਦੇ ਮੈਂਬਰ ਹਰਦਿਆਲ ਸਿੰਘ ਗਜ਼ਨੀਪੁਰ, ਸਹਿਯੋਗੀ ਨਿਰਦੇਸ਼ਕ ਡਾ. ਸਰਬਜੀਤ ਸਿੰਘ ਔਲਖ ਅਤੇ ਐੱਸਡੀਐੱਮ ਡਾ. ਕਰਮਜੀਤ ਸਿੰਘ ਸਨ।
ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਨੇ ਕਿਹਾ ਕਿ ਮੇਲਿਆਂ ਦਾ ਮੰਤਵ ਕਿਸਾਨਾਂ ਤੱਕ ਖੇਤੀ ਸਬੰਧੀ ਵਿਕਸਤ ਜਾਣਕਾਰੀ ਪੁੱਜਦਾ ਕਰਨਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਸਾਹਿਤ ਨੂੰ ਕਿਸਾਨੀ ਪਰਿਵਾਰਾਂ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਖੇਤੀ ਪ੍ਰਦਰਸ਼ਨੀਆਂ ਨੂੰ ਵੇਖਣਾ ਚਾਹੀਦਾ ਹੈ। ਉਨ੍ਹਾਂ ਨੇ ਸਾਉਣੀ ਸੀਜ਼ਨ ਲਈ ਝੋਨੇ ਦੀ ਕਿਸਮ ਪੀਆਰ 126 ਅਤੇ ਪੀਆਰ 131 ਦਾ ਵਿਸ਼ੇਸ਼ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਵੈ-ਨਿਰਭਰ ਬਣਨ ਲਈ ਘਰੇਲੂ ਪੱਧਰ ਉੱਤੇ ਸਬਜ਼ੀਆਂ ਅਤੇ ਫ਼ਲਾਂ ਦੀ ਕਾਸ਼ਤ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਖੇਤੀ ਨੂੰ ਕਾਰੋਬਾਰ ਵਿੱਚ ਬਦਲਣ ਲਈ ਉੱਦਮੀ ਬਣਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਸਾਨ ਪਰਿਵਾਰਾਂ ਨੂੰ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਖੇਤੀ ਦਾ ਮਹੱਤਵ ਦੱਸਣ ਅਤੇ ਇੱਕ ਬੱਚੇ ਨੂੰ ਖੇਤੀ ਕਿੱਤੇ ਨਾਲ ਜੋੜਨ ਲਈ ਆਖਿਆ।
ਐੱਸਡੀਐੱਮ ਡਾ. ਕਰਮਜੀਤ ਸਿੰਘ ਨੇ ਕਿਸਾਨਾਂ ਨੂੰ ਖੇਤੀ ਮੇਲਿਆਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਵਿਗਿਆਨਕ ਖੇਤੀ ਦਾ ਰਸਤਾ ਖੇਤੀ ਮੇਲਿਆਂ ਵਿੱਚੋਂ ਹੀ ਲੰਘਦਾ ਹੈ। ਮੇਲੇ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨੇ ਖੇਤੀ ਔਜ਼ਾਰਾਂ ਅਤੇ ਵੱਖ-ਵੱਖ ਬੀਜ਼ਾਂ ਦੀ ਖਰੀਦੋ-ਫਰੋਖ਼ਤ ਵੀ ਕੀਤੀ ਅਤੇ ਖੇਤੀ ਪ੍ਰਦਰਸ਼ਨੀਆਂ ਨੂੰ ਤੱਕਿਆ। ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੂੰ ਮੇਲੇੇ ਦੌਰਾਨ ਸਨਮਾਨਿਤ ਗਿਆ।
ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਇੱਕ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਖੇਤੀ ਮਾਹਿਰਾਂ ਨੇ ਕਿਸਾਨਾਂ ਵੱਲੋਂ ਪੁੱਛੇ ਸਵਾਲਾਂ ਦੇ ਜੁਆਬ ਵੀ ਦਿੱਤੇ।

Advertisement

Advertisement
Author Image

sukhwinder singh

View all posts

Advertisement
Advertisement
×