ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿੱਚ ਕਿਸਾਨ ਮੇਲਾ ਲੱਗਿਆ

07:41 AM Mar 08, 2024 IST
ਕਿਸਾਨ ਮੇਲੇ ਦੌਰਾਨ ਇੱਕ ਸਟਾਲ ਦੇਖ ਰਹੇ ਮੋਹਤਬਰ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 7 ਮਾਰਚ
ਪੀਏਯੂ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿੱਚ ਅੱਜ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਲਾਇਆ ਗਿਆ। ਕੰਢੀ ਖੇਤਰ ਵਿੱਚ ਫ਼ਸਲਾਂ ਦੀ ਕਾਸ਼ਤ ਤੋਂ ਲੈ ਕੇ ਆਉਣ ਵਾਲੀਆਂ ਸਮੱਸਿਆਵਾਂ, ਕੀੜਿਆਂ ਅਤੇ ਬਿਮਾਰੀਆਂ ਬਾਰੇ ਯੂਨੀਵਰਸਿਟੀ ਮਾਹਿਰਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਸਿਫਾਰਸ਼ਾਂ ਸਾਂਝੀਆਂ ਕੀਤੀਆਂ। ਕਿਸਾਨ ਮੇਲੇ ਦੇ ਸ਼ੁਰੂਆਤੀ ਸੈਸ਼ਨ ਮੁੱਖ ਮਹਿਮਾਨ ਵਜੋਂ ਪੀਏਯੂ ਦੇ ਉਪ ਕੁਲਪਤੀ ਡਾ. ਸਤਬਿੀਰ ਸਿੰਘ ਗੋਸਲ ਸ਼ਾਮਲ ਹੋਏ। ਡਾ. ਗੋਸਲ ਨੇ ਕਿਹਾ ਕਿ ਇਸ ਵਾਰ ਮੇਲੇ ਦਾ ਉਦੇਸ਼ ‘ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫ਼ਾ ਚੰਗਾ’ ਰੱਖਿਆ ਗਿਆ ਹੈ। ਖੇਤੀ ਦੀ ਮੁਹਾਰਤ ਨੂੰ ਨਿਖਾਰਨ ਲਈ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਦੀ ਮਹੱਤਤਾ ਉੱਪਰ ਜ਼ੋਰ ਦਿੰਦਿਆਂ ਡਾ. ਗੋਸਲ ਨੇ ਯੂਨੀਵਰਸਿਟੀ ਦੇ ਉਦਯੋਗ ਇਨਕਿਊਬੇਸ਼ਨ ਕੇਂਦਰ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਖੇਤੀ ਨੂੰ ਰਵਾਇਤੀ ਤਰੀਕਿਆਂ ਨਾਲੋਂ ਤੋੜ ਕੇ ਖੇਤੀ ਕਾਰੋਬਾਰ ਨਾਲ ਜੋੜਨਾ ਅਜੋਕੇ ਸਮੇਂ ਦੀ ਲੋੜ ਹੈ। ਇਸ ਲਈ ਖੇਤ ਦੀ ਉਪਜ ਨੂੰ ਖੇਤ ਉੱਪਰ ਹੀ ਮੁੱਲ ਵਾਧੇ ਅਤੇ ਪ੍ਰੋਸੈਸਿੰਗ ਦੀਆਂ ਕੋਸ਼ਿਸ਼ਾਂ ਨਾਲ ਜੋੜਨ ਤੇ ਇਸਦੀ ਜਾਣਕਾਰੀ ਹਾਸਲ ਕਰਨ ਦੀ ਲੋੜ ਹੈ। ਮੰਡੀਕਰਨ ਲਈ ਕਿਸਾਨੀ ਨੂੰ ਆਪ ਵੀ ਯਤਨ ਕਰਨੇ ਹੋਣਗੇ।
ਇਸ ਦੌਰਾਨ ਡਾ. ਗੋਸਲ ਨੇ ਖੇਤੀਬਾੜੀ ਕਾਲਜ ਵਿੱਚ ਇੱਥੋਂ ਦੇ ਵਿਦਿਆਰਥੀਆਂ ਦੇ ਦਾਖਲੇ ਦੀ ਹਮਾਇਤ ਕੀਤੀ। ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ, ਪ੍ਰਬੰਧਕੀ ਬੋਰਡ ਦੇ ਮੈਂਬਰ ਕਿਰਨਜੀਤ ਕੌਰ ਗਿੱਲ, ਯੂਨੀਵਰਸਿਟੀ ਰਜਿਸਟਰਾਰ ਰਿਸ਼ੀਪਾਲ ਸਿੰਘ, ਡਾ. ਅਜਮੇਰ ਸਿੰਘ ਢੱਟ, ਪੀਏਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਖੇਤੀਬਾੜੀ ਕਾਲਜ ਦੇ ਡੀਨ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਸਹਿਯੋਗੀ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ, ਡਾ. ਤੇਜਿੰਦਰ ਸਿੰਘ ਰਿਆੜ, ਡਾ ਕੁਲਦੀਪ ਸਿੰਘ ਅਤੇ ਡਾ. ਗੁਰਵਿੰਦਰ ਸਿੰਘ ਨੇ ਵੀ ਵਿਚਾਰ ਰੱਖੇ। ਬੱਲੋਵਾਲ ਸੌਂਖੜੀ ਕਾਲਜ ਦੇ ਖੇਤੀਬਾੜੀ ਕਾਲਜ ਦੇ ਵਿਦਿਆਰਥੀਆਂ ਨੇ ਭੰਗੜਾ ਪਾ ਕੇ ਸਾਰਿਆਂ ਦਾ ਮਨ ਮੋਹ ਲਿਆ।

Advertisement

Advertisement