ਭਾਜਪਾ ਦੇ ਵਿਰੋਧ ਬਾਰੇ ਛੇਤੀ ਮੀਟਿੰਗ ਸੱਦੇਗਾ ਕਿਸਾਨ ਮੋਰਚਾ: ਰੁਲਦੂ ਸਿੰਘ
08:08 AM Aug 19, 2024 IST
Advertisement
ਪੱਤਰ ਪ੍ਰੇਰਕ
ਮਾਨਸਾ, 18 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਹਰਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਮੌਜੂਦਾ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਇੱਕਜੁਟ ਹੋ ਕੇ ਭਗਵਾ ਪਾਰਟੀ ਨੂੰ ਹਰਾਉਣ ਦਾ ਉਪਰਾਲਾ ਕਰਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਹਰਿਆਣਾ ਵਿਚਲੀ ਸਰਕਾਰ ਨੇ ਖੇਤੀ ਅੰਦੋਲਨ ਦੌਰਾਨ ਅਤੇ ਹੁਣ ਕਿਸਾਨਾਂ ਦੀਆਂ ਮੋਦੀ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਵਿੱਢੀ ਲੜਾਈ ਵਿੱਚ ਬੇਲੋੜੀ ਦਖਲਅੰਦਾਜ਼ੀ ਕੀਤੀ ਹੈ ਜਿਸ ਕਰਕੇ ਕਿਸਾਨਾਂ ਵੱਲੋਂ ਉਸ ਦਾ ਵਿਰੋਧ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਉਮੀਦਵਾਰਾਂ ਦਾ ਪੰਜਾਬ ਵਾਂਗ ਵਿਰੋਧ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਹੁਤ ਛੇਤੀ ਦੇਸ਼ਿਵਆਪੀ ਮੀਟਿੰਗ ਬੁਲਾਈ ਜਾ ਰਹੀ ਹੈ ਜਿਸ ਵਿੱਚ ਰੈਲੀਆਂ ਦਾ ਖਾਕਾ ਉਲੀਕਿਆ ਜਾਵੇਗਾ।
Advertisement
Advertisement
Advertisement