ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਅੰਦੋਲਨ: ਪੁਲੀਸ ਅਧਿਕਾਰੀਆਂ ਦੇ ਸਨਮਾਨ ਦੇ ਫ਼ੈਸਲੇ ਦਾ ਵਿਰੋਧ

07:54 AM Jul 20, 2024 IST
ਸਿਰਸਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ।

ਪ੍ਰਭੂ ਦਿਆਲ
ਸਿਰਸਾ, 19 ਜੁਲਾਈ
ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰਪਤੀ ਐਵਾਰਡ ਦੇਣ ਦੀ ਸ਼ਿਫਾਰਸ਼ ਕਰਨ ਦਾ ਫੈਸਲਾ ਨਿੰਦਣਯੋਗ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਇਸ ਫੈਸਲੇ ਦੀ ਸਖਤ ਨਿਖੇਧੀ ਕਰਦਾ ਹੈ ਅਤੇ ਇਸ ਫੈਸਲੇ ਦਾ ਜੋਰਦਾਰ ਵਿਰੋਧ ਕੀਤਾ ਜਾਵੇਗਾ। ਇਹ ਗੱਲਾਂ ਭਾਰਤੀ ਕਿਸਾਨ ਏਕਤਾ (ਬੀ.ਕੇ.ਈ.) ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀਆਂ। ਸ੍ਰੀ ਔਲਖ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ। ਜ਼ਹਿਰੀਲੀ ਗੈਸ ਛੱਡ ਕੇ ਕਿਸਾਨਾਂ ’ਤੇ ਤਸ਼ੱਦਦ ਢਾਇਆ ਗਿਆ ਜਿਸ ਨਾਲ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਤੇ ਕਈ ਕਿਸਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਅਤੇ ਕਈਆਂ ਦੇ ਹੱਥ-ਪੈਰ ਟੁੱਟ ਗਏ। ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਅੰਦੋਲਨ ਕਰ ਰਹੇ ਕਿਸਾਨਾਂ ’ਚੋਂ ਕਿਸੇ ਕੋਲ ਵੀ ਹਥਿਆਰ ਨਹੀਂ ਸਨ ਪਰ ਸਰਕਾਰ ਨੇ ਨਿਹੱਥੇ ਕਿਸਾਨਾਂ ’ਤੇ ਹਮਲਾ ਕਰਕੇ ਆਪਣੀ ਬੇਰਹਿਮੀ ਦਾ ਸਬੂਤ ਦਿੱਤਾ ਹੈ। ਔਲਖ ਨੇ ਕਿਹਾ ਕਿ ਹੁਣ ਹਾਈ ਕੋਰਟ ਨੇ ਕੁਝ ਦਿਨ ਪਹਿਲਾਂ ਸਰਕਾਰ ਨੂੰ ਬਾਰਡਰ ਖੋਲ੍ਹਣ ਹੁਕਮ ਦਿੱਤੇ ਸਨ ਪਰ ਹਰਿਆਣਾ ਸਰਕਾਰ ਹਾਈ ਕੋਰਟ ਦੇ ਹੁਕਮਾਂ ਦੀ ਵੀ ਪਾਲਣਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਦੂਜੇ ਪਾਸੇ ਕਿਸਾਨਾਂ ’ਤੇ ਆਏ ਦਿਨ ਅੱਤਿਆਚਾਰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੱਡੀਆਂ ਹੇਠ ਦਰੜਣ ਵਾਲੇ ਅਜੇ ਟੈਨੀ ਨੂੰ ਭਾਜਪਾ ਨੇ ਜਿਥੇ ਲੋਕ ਸਭਾ ਦੀ ਟਿਕਟ ਦੇ ਕੇ ਸਨਮਾਨਿਤ ਕੀਤਾ ਉਥੇ ਹੀ ਹੁਣ ਹਰਿਆਣਾ ਪੁਲੀਸ ਦੇ ਇਕ ਉਚ ਅਧਿਕਾਰੀ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਕਈ ਪੁਲੀਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਦੀ ਸ਼ਿਫਾਰਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਐਸਕੇਐਮ ਗੈਰ ਸਿਆਸੀ ਇਸ ਦਾ ਜੋਰਦਾਰ ਵਿਰੋਧ ਕਰੇਗਾ। ਉਨ੍ਹਾਂ ਆਖਿਆ ਕਿ ਅਗਾਮੀ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ 90 ਵਿਧਾਨ ਸਭਾ ਹਲਕਿਆਂ ’ਚ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਢਾਏ ਗਏ ਜ਼ੁਲਮਾਂ ਦੀ ਕਹਾਣੀ ਇਕ ਵੀਡੀਓ ਵੈਨ ਰਾਹੀਂ ਲੋਕਾਂ ਨੂੰ ਪਿੰਡਾਂ ਦੀਆਂ ਸੱਥਾਂ ’ਚ ਜਾ ਕੇ ਦਿਖਾਈ ਜਾਵੇਗੀ। ਇਸ ਮੌਕੇ ਕਿਸਾਨ ਆਗੂ ਅੰਗਰੇਜ਼ ਸਿੰਘ ਕੋਟਲੀ, ਤਲਵਿੰਦਰ ਸਿੰਘ ਸੋਖੀ, ਜਗਦੀਸ਼ ਸਵਾਮੀ ਤੇ ਪ੍ਰਕਾਸ਼ ਮਮੇਰਾਂ ਮੌਜੂਦ ਸਨ।

Advertisement

Advertisement
Advertisement