ਕਿਸਾਨ ਅੰਦੋਲਨ: ਕਿਸਾਨਾਂ ਵੱਲੋਂ ਕੇਂਦਰ ਨੂੰ ਦੋ-ਟੁੱਕ ਜਵਾਬ
10:04 PM Feb 19, 2024 IST
Patiala: Farmer leaders Sarwan Singh Pandher and Jagjit Singh Dallewal address the media at the Punjab-Haryana Shambhu border during the 'Delhi Chalo' protest march, in Patiala district, Monday, Feb. 19, 2024. (PTI Photo)(PTI02_19_2024_000336A)
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਫਰਵਰੀ
ਸ਼ੰਭੂ ਹੱਦ ’ਤੇ ਅੱਜ ਕਿਸਾਨਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ’ਚ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਦੀ ਪੰਜ ਫਸਲਾਂ ’ਤੇ ਐਮਐਸਪੀ ਦੇਣ ਦੀ ਪੇਸ਼ਕਸ਼ ਮਨਜ਼ੂਰ ਨਹੀਂ ਹੈ। ਉਨ੍ਹਾਂ 23 ਫਸਲਾਂ ’ਤੇ ਐਮਐਸਪੀ ਮੰਗੀ ਹੈ। ਇਸੇ ਦੌਰਾਨ ਉਨ੍ਹਾਂ ਆਪਣੇ ਅੰਦੋਲਨ ਨੂੰ ਭਖਾਉਂਦਿਆਂ ਬੁੱਧਵਾਰ ਨੂੰ ਦਿੱਲੀ ਵੱਲ ਕੂਚ ਕਰਨ ਫੈਸਲਾ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਪ੍ਰਪੋਜ਼ਲ ’ਚ ਕੋਈ ਦਮ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਵੇ।
Advertisement
Advertisement