ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਅਧਿਕਾਰ ਅਥਾਰਿਟੀ ਵੱਲੋਂ ਪ੍ਰੋ. ਜਸਪ੍ਰੀਤ ਦੁੱਗਾਂ ਦਾ ਸਨਮਾਨ

07:23 AM May 09, 2024 IST
ਪ੍ਰੋਫੈਸਰ ਜਸਪ੍ਰੀਤ ਸਿੰਘ ਦਾ ਸਨਮਾਨ ਕਰਦੇ ਹੋਏ ਅਧਿਕਾਰੀ। -ਫੋਟੋ: ਸੱਤੀ

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 8 ਮਈ
ਨਵੀਂ ਦਿੱਲੀ ’ਚ ਬੀਤੇ ਦਿਨ ਵਿਸ਼ਵ ਬੌਧਿਕ ਸੰਪਤੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਪੌਦਿਆਂ ਦੀਆਂ ਕਿਸਮਾਂ ਦੀ ਸੁਰੱਖਿਆ ਅਤੇ ਕਿਸਾਨ ਅਧਿਕਾਰ ਅਥਾਰਿਟੀ ਵੱਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਖੇਤੀਬਾੜੀ ਵਿਭਾਗ ਦੇ ਪ੍ਰੋ. ਜਸਪ੍ਰੀਤ ਸਿੰਘ ਦੁੱਗਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਮੌਕੇ ਪਦਮ ਭੂਸ਼ਣ ਐਵਾਰਡੀ ਡਾ. ਰਾਜਿੰਦਰ ਸਿੰਘ ਪਰੋਦਾ, ਡਾ. ਤ੍ਰਿਲੋਚਨ ਮੋਹਾਪਾਤਰਾ, ਡਾ. ਮਾਲਤੀ ਲਕਸ਼ਮੀ ਕੁਮਾਰ, ਡਾ. ਪੀ.ਕੇ. ਸਿੰਘ, ਡਾ. ਵੈਂਕਟਸੂਬਰਾਮਣੀਅਨ, ਡਾ. ਗਿਆਨ ਇੰਦਰ ਪ੍ਰਤਾਪ ਸਿੰਘ, ਡਾ. ਦਿਨੇਸ਼ ਕੁਮਾਰ ਅਗਰਵਾਲ ਆਦਿ ਮੌਜੂਦ ਸਨ। ਇਸ ਮੌਕੇ ਅਕਾਲ ਕਾਲਜ ਕੌਂਸਲ ਅਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ ਅਤੇ ਹੋਰ ਵੱਡੀ ਗਿਣਤੀ ਵਿੱਚ ਕੌਂਸਲ ਮੈਂਬਰਾਂ ਵੱਲੋਂ ਪ੍ਰੋਫੈਸਰ ਜਸਪ੍ਰੀਤ ਸਿੰਘ ਦੁੱਗਾਂ ਅਤੇ ਸੀਡ ਫਾਰਮ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਗਈ।

Advertisement

Advertisement
Advertisement