For the best experience, open
https://m.punjabitribuneonline.com
on your mobile browser.
Advertisement

ਕਿਸਾਨ ਸੰਘਰਸ਼ ਕਮੇਟੀ ਨੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ 20ਵੀਂ ਬਰਸੀ ਮਨਾਈ

07:40 AM Mar 30, 2024 IST
ਕਿਸਾਨ ਸੰਘਰਸ਼ ਕਮੇਟੀ ਨੇ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ 20ਵੀਂ ਬਰਸੀ ਮਨਾਈ
ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ ਬਰਸੀ ਮੌਕੇ ਪੁੱਜੇ ਕਿਸਾਨ। -ਫੋਟੋ: ਬੇਦੀ
Advertisement

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 29 ਮਾਰਚ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਇਥੋਂ ਨਜ਼ਦੀਕੀ ਪਿੰਡ ਚਾਟੀਵੰਡ ਵਿੱਚ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ 20ਵੀਂ ਬਰਸੀ ਮਨਾਈ ਗਈ ਅਤੇ ਇਸ ਮੌਕੇ ਖਨੌਰੀ ਬਾਰਡਰ ਦੇ ਸ਼ਹੀਦ ਸ਼ੁਭਕਰਨ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਕਿਸਾਨ ਆਗੂ ਗੁਰਸਾਹਿਬ ਸਿੰਘ ਚਾਟੀਵਿੰਡ ਨੇ ਦੱਸਿਆ 29 ਮਾਰਚ 2004 ਵਿੱਚ ਮਾਨਾਂਵਾਲਾ ਰੇਲਵੇ ਸਟੇਸ਼ਨ ’ਤੇ ਸੰਘਰਸ਼ ਕਰਦਿਆਂ ਸਮੇਂ ਦੀਆਂ ਸਰਕਾਰਾਂ ਨੇ ਅੰਗਰੇਜ਼ ਸਿੰਘ ਬਾਕੀਪੁਰ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਇਸ ਮੌਕੇ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਿਸਾਨ ਸੰਘਰਸ਼ ਕਮੇਟੀ ਕੋਟਬੁਡਾ ਸੂਬਾ ਆਗੂ ਗੁਰਸਾਹਿਬ ਸਿੰਘ ਚਾਟੀਵਿੰਡ, ਬੀਕੇਯੂ ਖੋਸਾ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਸੰਬੋਧਨ ਕੀਤਾ।

Advertisement

ਜੱਦੀ ਪਿੰਡ ਬਾਕੀਪੁਰ ਵਿੱਚ ਵੀ ਸਮਾਗਮ

ਤਰਨ ਤਾਰਨ (ਪੱਤਰ ਪ੍ਰੇਰਕ): 20 ਸਾਲ ਪਹਿਲਾਂ ਮਾਨਾਵਾਲਾ ਰੇਲਵੇ ਸਟੇਸ਼ਨ ’ਤੇ ਪੁਲੀਸ ਗੋਲੀ ਨਾਲ ਜਾਨ ਕੁਰਬਾਨ ਕਰ ਗਏ ਅੰਗਰੇਜ਼ ਸਿੰਘ ਬਾਕੀਪੁਰ ਨੂੰ ਅੱਜ ਉਸਦੇ ਜੱਦੀ ਪਿੰਡ ਬਾਕੀਪੁਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਰਵਾਏ ਗਏ ਇਕ ਭਰਵੇਂ ਇਕੱਠ ਵਿਚ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਕੱਠ ਨੂੰ ਜਥੇਬੰਦੀ ਦੇ ਆਗੂ ਸਵਿੰਦਰ ਸਿੰਘ ਚੁਤਾਲਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸੂਬਾ ਆਗੂ ਗੁਰਬਚਨ ਸਿੰਘ ਚੰਬਾ ਨੇ ਸੰਬੋਧਨ ਕੀਤਾ।

Advertisement
Author Image

joginder kumar

View all posts

Advertisement
Advertisement
×