For the best experience, open
https://m.punjabitribuneonline.com
on your mobile browser.
Advertisement

ਕਿਸਾਨ ਸੰਘਰਸ਼ ਕਮੇਟੀ ਵੱਲੋਂ ਮਾਰਕੀਟ ਕਮੇਟੀ ਰਤੀਆ ਵਿੱਚ ਧਰਨਾ

11:26 AM Oct 19, 2024 IST
ਕਿਸਾਨ ਸੰਘਰਸ਼ ਕਮੇਟੀ ਵੱਲੋਂ ਮਾਰਕੀਟ ਕਮੇਟੀ ਰਤੀਆ ਵਿੱਚ ਧਰਨਾ
Advertisement

ਕੇ.ਕੇ ਬਾਂਸਲ
ਰਤੀਆ, 18 ਅਕਤੂਬਰ
ਮੰਡੀਆਂ ਵਿੱਚ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਵੱਲੋਂ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਲੈ ਕੇ ਪੱਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ ਹਰਿਆਣਾ ਵੱਲੋਂ ਮਾਰਕੀਟ ਕਮੇਟੀ ਰਤੀਆ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਧਰਨੇ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਮੰਡਾ ਨੇ ਕੀਤੀ ਅਤੇ ਸੂਬਾ ਪ੍ਰਧਾਨ ਮਨਦੀਪ ਨਥਵਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਮਨਦੀਪ ਨਥਵਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਦੀਆਂ ਮੰਡੀਆਂ ਵਿੱਚ ਪਰਮਲ ਝੋਨੇ ਨੂੰ ਐੱਮਐੱਸਪੀ ਤੋਂ ਘੱਟ ਰੇਟ ਅਤੇ 3-4 ਕਿੱਲੋ ਕੱਟ ਲਗਾ ਕੇ ਖਰੀਦਿਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਇਸੇ ਸਬੰਧੀ ਅੱਜ ਪੱਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨਾਂ ਵਲੋਂ ਹਰਿਆਣਾ ਸਰਕਾਰ ਨੂੰ ਯਾਦ ਕਰਵਾਇਆ ਗਿਆ ਕਿ ਜੇ ਮੰਡੀਆਂ ਵਿੱਚ ਹੋ ਰਹੀ ਕਿਸਾਨਾਂ ਦੀ ਲੁੱਟ ਨੂੰ ਬੰਦ ਨਹੀਂ ਕੀਤਾ ਗਿਆ ਤਾਂ ਕਿਸਾਨ ਸੰਘਰਸ਼ ਕਮੇਟੀ ਹਰਿਆਣਾ ਵੱਲੋਂ ਕੋਈ ਵੱਡਾ ਫ਼ੈਸਲਾ ਕਿਸਾਨਾਂ ਦੇ ਹਿੱਤ ਵਿੱਚ ਲਿਆ ਜਾਵੇਗਾ। ਧਰਨੇ ਵਿੱਚ ਸ਼ਹਿਰੀ ਪ੍ਰਧਾਨ ਜਰਨੈਲ ਸਿੰਘ, ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਮੰਡਾ, ਸੂਬਾ ਪ੍ਰਧਾਨ ਮਨਦੀਪ ਨਥਵਾਨ ਸ਼ਾਮਲ ਸਨ।

Advertisement

Advertisement
Advertisement
Author Image

sukhwinder singh

View all posts

Advertisement